ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬੀ ’ਵਰਸਿਟੀ ਵਿੱਚ ਹਸਤ ਕਲਾਵਾਂ ਦੀ ਪ੍ਰਦਰਸ਼ਨੀ

07:44 AM Oct 25, 2024 IST
ਪ੍ਰਦਰਸ਼ਨੀ ਦੌਰਾਨ ਇੱਕ ਸਟਾਲ ’ਤੇ ਮੌਜੂਦ ਵਿਦਿਆਰਥੀ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 24 ਅਕਤੂਬਰ
ਪੰਜਾਬੀ ਯੂਨੀਵਰਸਿਟੀ ਦੇ ਇੰਟਰਪ੍ਰੈਨਿਓਰ ਇਨੋਵੇਸ਼ਨ ਐਂਡ ਕਰੀਅਰ ਹੱਬ ਅਧੀਨ ਆਉਂਦੇ ਸਬ ਗਰੁੱਪ ‘ਰੂਰਲ ਟੂਰਿਜ਼ਮ ਅਤੇ ਟਰੈਡੀਸ਼ਨਲ ਆਰਟੀਫੈਕਟਸ’ ਵੱਲੋਂ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਹੱਥ ਕਲਾਵਾਂ ਦੀ ਪ੍ਰਦਰਸ਼ਨੀ ਲਾਈ ਗਈ ਜਿਸ ਦਾ ਉਦਘਾਟਨ ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਅਤੇ ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਨੇ ਕੀਤਾ। ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਨੇ ਕਿਹਾ ਕਿ ਇਹ ਪ੍ਰਦਰਸ਼ਨੀ ਵਿਦਿਆਰਥੀਆਂ ਦੀ ਮਿਹਨਤ, ਸ਼ਿੱਦਤ ਅਤੇ ਹੁਨਰ ਨੂੰ ਦਰਸਾਉਂਦੀ ਹੈ। ਵੱਖ-ਵੱਖ ਸਟਾਲਾਂ ’ਤੇ ਪ੍ਰਦਰਸ਼ਿਤ ਵਿਰਾਸਤੀ ਚੀਜ਼ਾਂ ਦੇ ਹਵਾਲੇ ਨਾਲ ਈਆਈਸੀਐੱਚ ਦੇ ਡਾਇਰੈਕਟਰ ਡਾ. ਬਲਵਿੰਦਰ ਸਿੰਘ ਸੂਚ ਨੇ ਕਿਹਾ ਕਿ ਅਜਿਹਾ ਕਰਨ ਨਾਲ ਜਿੱਥੇ ਵਿਦਿਆਰਥੀਆਂ ਵਿੱਚ ਹੁਨਰ ਪੈਦਾ ਹੁੰਦਾ ਹੈ, ਉਥੇ ਹੀ ਨਾਲ ਸਾਡੀ ਵਿਰਾਸਤ ਨੂੰ ਸੰਭਾਲਣ ਅਤੇ ਉਸ ਨੂੰ ਕਾਰੋਬਾਰ ਨਾਲ ਜੋੜ ਕੇ ਜੀਵਿਤ ਰੱਖਣ ਪੱਖੋਂ ਵੀ ਅਜਿਹੇ ਯਤਨ ਜ਼ਰੂਰੀ ਹਨ। ਕੋ-ਆਰਡੀਨੇਟਰ ਡਾ. ਗੁਰਪ੍ਰੀਤ ਸਿੰਘ ਅਤੇ ‘ਰੂਰਲ ਟੂਰਿਜ਼ਮ ਅਤੇ ਟਰੈਡੀਸ਼ਨਲ ਆਰਟੀਫੈਕਟਸ’ ਦੇ ਕਨਵੀਨਰ ਡਾ. ਨੈਨਾ ਨੇ ਦੱਸਿਆ ਕਿ ਇਸ ਵਿੱਚ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਸਿਲਾਈ, ਕਢਾਈ, ਪੇਂਟਿੰਗ, ਬੇਕਰੀ, ਰੇਜਨ ਆਰਟ ਆਦਿ ਦੀਆਂ ਵਸਤੂਆਂ ਪੇਸ਼ ਕੀਤੀਆਂ ਹਨ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਅਤੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਪ੍ਰਦਰਸ਼ਨੀ ਵਿੱਚ ਸ਼ਿਰਕਤ ਕੀਤੀ।

Advertisement

Advertisement