ਰਹਿੰਦ-ਖੂੰਹਦ ਤੋਂ ਬਣੀਆਂ ਘਰੇਲੂ ਵਸਤੂਆਂ ਦੀ ਨੁਮਾਇਸ਼
10:42 AM Nov 23, 2024 IST
ਪੱਤਰ ਪ੍ਰੇਰਕ
ਕਾਹਨੂੰਵਾਨ, 22 ਨਵੰਬਰ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਟੀਆਂ ਦੇ ਵਿਦਿਆਰਥੀਆਂ ਵੱਲੋਂ ‘ਬਿਜ਼ਨੈਸ ਬਲਾਸਟਰ’ ਤਹਿਤ ਪ੍ਰਦਰਸ਼ਨੀ ਲਗਾਈ ਗਈ ਜਿੱਥੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਦੋ ਟੀਮਾਂ ਨੇ ਉੱਦਮ ਅਤੇ ਹੁਨਰ ਨੂੰ ਪ੍ਰਦਰਸ਼ਿਤ ਕਰਦੇ ਸਟਾਲ ਲਗਾਏ। ਵਿਦਿਆਰਥੀਆਂ ਨੇ ਕੁਦਰਤੀ ਚਾਹ ਮਸਾਲਾ ਤੇ ਰਹਿੰਦ-ਖੂੰਹਦ ਤੋਂ ਬਣੀਆਂ ਘਰੇਲੂ ਸਜਾਵਟ ਦੀਆਂ ਵਸਤੂਆਂ ਸਮੇਤ ਕਈ ਤਰ੍ਹਾਂ ਦੇ ਉਤਪਾਦਾਂ ਨੂੰ ਪ੍ਰਦਰਸ਼ਿਤ ਕੀਤਾ। ਇਸ ਈਵੈਂਟ ਨੂੰ ਅਧਿਆਪਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਜਿਨ੍ਹਾਂ ਨੇ ਨਾ ਸਿਰਫ਼ ਉਤਪਾਦ ਖ਼ਰੀਦੇ ਸਗੋਂ ਵਿਦਿਆਰਥੀਆਂ ਨੂੰ ਵਪਾਰਕ ਉੱਦਮ ਕਰਨ ਲਈ ਉਤਸ਼ਾਹਿਤ ਕੀਤਾ। ਪ੍ਰਿੰਸੀਪਲ ਸੰਦੀਪ ਸਿੰਘ ਨੇ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ ਅਤੇ ਮਨੋਬਲ ਨੂੰ ਵਧਾਉਣ ਲਈ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਹ ਸਟਾਲ ਨੋਡਲ ਇੰਚਾਰਜ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਦਾ ਨਤੀਜਾ ਸੀ।
Advertisement
Advertisement