For the best experience, open
https://m.punjabitribuneonline.com
on your mobile browser.
Advertisement

ਐਗਜ਼ਿਟ ਪੋਲ: ਭਾਜਪਾ ਦੀ ਅਗਵਾਈ ਵਾਲੇ ਐੱਨਡੀਏ ਨੂੰ ਬਹੁਮਤ ਮਿਲਣ ਦਾ ਅਨੁਮਾਨ

11:38 PM Jun 01, 2024 IST
ਐਗਜ਼ਿਟ ਪੋਲ  ਭਾਜਪਾ ਦੀ ਅਗਵਾਈ ਵਾਲੇ ਐੱਨਡੀਏ ਨੂੰ ਬਹੁਮਤ ਮਿਲਣ ਦਾ ਅਨੁਮਾਨ
Advertisement

ਨਵੀਂ ਦਿੱਲੀ, 1 ਜੂਨ

Advertisement

ਲੋਕ ਸਭਾ ਚੋਣਾਂ ਦੇ ਆਖ਼ਰੀ ਗੇੜ ਦਾ ਮਤਦਾਨ ਸਮਾਪਤ ਹੋਣ ਤੋਂ ਬਾਅਦ ਆਏ ਕਈ ਐਗਜ਼ਿਟ ਪੋਲ (ਚੋਣਾਂ ਤੋਂ ਬਾਅਦ ਦੇ ਸਰਵੇਖਣ) ਵਿੱਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਨੂੰ ਭਾਰੀ ਬਹੁਮਤ ਮਿਲਣ ਦਾ ਅਨੁਮਾਨ ਲਾਇਆ ਗਿਆ ਹੈ। ਇਨ੍ਹਾਂ ਐਗਜ਼ਿਟ ਪੋਲ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤੀਜੀ ਵਾਰ ਸੱਤਾ ’ਚ ਆਉਣ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

Advertisement

ਐਗਜ਼ਿਟ ਪੋਲ ਮੁਤਾਬਕ ਸੱਤਾਧਾਰੀ ਗੱਠਜੋੜ ਐੱਨਡੀਏ ਇਸ ਵਾਰ ਤਾਮਿਲਨਾਡੂ ਤੇ ਕੇਰਲ ਵਿੱਚ ਖਾਤਾ ਖੋਲ੍ਹ ਸਕਦਾ ਹੈ ਅਤੇ ਕਰਨਾਟਕ ’ਚ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗਾ ਪਰ ਬਿਹਾਰ, ਰਾਜਸਥਾਨ ਅਤੇ ਹਰਿਆਣਾ ਵਰਗੇ ਸੂਬਿਆਂ ’ਚ ਇਸ ਦੀਆਂ ਸੀਟਾਂ ਦੀ ਗਿਣਤੀ ਘਟ ਸਕਦੀ ਹੈ।

ਏਬੀਪੀ-ਸੀ ਵੋਟਰ ਵੱਲੋਂ ਭਾਜਪਾ ਦੀ ਅਗਵਾਈ ਵਾਲੇ ਐੱਨਡੀਏ ਗੱਠਜੋੜ ਨੂੰ 353 ਤੋਂ 383 ਤੱਕ ਸੀਟਾਂ ਅਤੇ ਵਿਰੋਧੀ ਪਾਰਟੀਆਂ ਦੇ ਗੱਠਜੋੜ ‘ਇੰਡੀਆ’ ਨੂੰ 152 ਤੋਂ 182 ਸੀਟਾਂ ਮਿਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਟੂਡੇਜ਼ ਚਾਣਕਿਆ ਨੇ ਭਾਜਪਾ ਨੂੰ 335 ਸੀਟਾਂ ਤੇ ਐੱਨਡੀਏ ਨੂੰ 400 ਸੀਟਾਂ ਦਿੱਤੀਆਂ ਹਨ। ਇਸ ਗਿਣਤੀ ਵਿੱਚ 15 ਸੀਟਾਂ ਘਟਣ ਜਾਂ ਵਧਣ ਦੀ ਗੱਲ ਵੀ ਆਖੀ ਗਈ ਹੈ। ਇਸ ਤੋਂ ਇਲਾਵਾ ‘ਇੰਡੀਆ’ ਗੱਠਜੋੜ ਨੂੰ 107 ਸੀਟਾਂ ਦਿੱਤੀਆਂ ਗਈਆਂ ਹਨ ਤੇ ਇਹ ਗਿਣਤੀ 11 ਸੀਟਾਂ ਤੱਕ ਉੱਪਰ-ਥੱਲੇ ਹੋ ਸਕਦੀ ਹੈ।

ਰਿਪਬਲਿਕ ਟੀਵੀ-ਪੀ ਮਾਰਕ ਦੇ ਸਰਵੇਖਣ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਲੋਕ ਸਭਾ ਦੀਆਂ ਕੁੱਲ 543 ਸੀਟਾਂ ’ਚੋਂ ਸੱਤਾਧਾਰੀ ਗੱਠਜੋੜ ਐੱਨਡੀਏ 359 ਸੀਟਾਂ ’ਤੇ ਜਿੱਤ ਹਾਸਲ ਕਰੇਗਾ ਅਤੇ ਵਿਰੋਧੀ ਪਾਰਟੀਆਂ ਦੇ ਗੱਠਜੋੜ ‘ਇੰਡੀਆ’ ਨੂੰ 154 ਸੀਟਾਂ ਮਿਲਣਗੀਆਂ। ਰਿਪਬਲਿਕ ਟੀਵੀ-ਮੈਟ੍ਰਿਜ਼ ਦੇ ਐਗਜ਼ਿਟ ਪੋਲ ਵਿੱਚ ਐੱਨਡੀਏ ਨੂੰ 353-368 ਸੀਟਾਂ ਅਤੇ ‘ਇੰਡੀਆ’ ਗੱਠਜੋੜ ਨੂੰ 118-133 ਸੀਟਾਂ ਮਿਲਣ ਦਾ ਅਨੁਮਾਨ ਲਗਾਇਆ ਗਿਆ ਹੈ।

ਜਨ ਕੀ ਬਾਤ ਦੇ ਸਰਵੇਖਣ ਵਿੱਚ ਐੱਨਡੀਏ ਨੂੰ 362-392 ਸੀਟਾਂ ਅਤੇ ‘ਇੰਡੀਆ’ ਗੱਠਜੋੜ ਨੂੰ 141-161 ਸੀਟਾਂ ਦਿੱਤੀਆਂ ਗਈਆਂ ਹਨ। ਇੰਡੀਆ ਟੀਵੀ-ਸੀਐੱਨਐਕਸ ਨੇ ਆਪਣੇ ਅਨੁਮਾਨ ਵਿੱਚ ਐੱਨਡੀਏ ਨੂੰ 371-401 ਅਤੇ ‘ਇੰਡੀਆ’ ਗੱਠਜੋੜ ਨੂੰ 109-139 ਸੀਟਾਂ ਦਿੱਤੀਆਂ ਹਨ। ਹਾਲਾਂਕਿ, ਨਿਊਜ਼ ਨੇਸ਼ਨ ਵੱਲੋਂ ਅਨੁਮਾਨ ਲਾਇਆ ਗਿਆ ਹੈ ਕਿ ਐੱਨਡੀਏ ਨੂੰ 342-378 ਅਤੇ ‘ਇੰਡੀਆ’ ਗੱਠਜੋੜ ਨੂੰ 153-169 ਸੀਟਾਂ ਮਿਲ ਸਕਦੀਆਂ ਹਨ।

ਸਾਲ 2019 ਦੀਆਂ ਚੋਣਾਂ ਵਿੱਚ ਭਾਜਪਾ ਨੇ 303 ਸੀਟਾਂ ਜਿੱਤੀਆਂ ਸਨ ਜਦਕਿ ਐੱਨਡੀਏ ਦੀਆਂ ਸੀਟਾਂ ਦੀ ਗਿਣਤੀ 353 ਸੀ। ਕਾਂਗਰਸ ਨੂੰ 53 ਸੀਟਾਂ ਅਤੇ ਉਸ ਦੇ ਸਹਿਯੋਗੀਆਂ ਨੂੰ 38 ਸੀਟਾਂ ਮਿਲੀਆਂ ਸਨ। -ਪੀਟੀਆਈ

ਨਿਊਜ਼ 24-ਟੂਡੇਜ਼ ਚਾਣਕਿਆ ਨੇ ਪੰਜਾਬ ’ਚ ਭਾਜਪਾ ਤੇ ਕਾਂਗਰਸ ਨੂੰ 4-4 ਸੀਟਾਂ ਦਿੱਤੀਆਂ

ਨਵੀਂ ਦਿੱਲੀ, 1 ਜੂਨ

ਨਿਊਜ਼ 24-ਟੂਡੇਜ਼ ਚਾਣਕਿਆ ਐਗਜ਼ਿਟ ਪੋਲ ਵੱਲੋਂ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦੇ ਚਾਰ-ਚਾਰ ਸੀਟਾਂ ਜਿੱਤਣ ਦਾ ਅਨੁਮਾਨ ਜਤਾਇਆ ਗਿਆ ਹੈ। ਹਾਲਾਂਕਿ, ਸੂਬੇ ਵਿਚਲੀ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਨੂੰ ਸਿਰਫ਼ ਦੋ ਸੀਟਾਂ ਅਤੇ ਹੋਰ ਪਾਰਟੀਆਂ ਨੂੰ ਤਿੰਨ ਸੀਟਾਂ ਮਿਲਣ ਦੀ ਭਵਿੱਖਬਾਣੀ ਕੀਤੀ ਗਈ ਹੈ। -ਆਈਏਐੱਨਐੱਸ

Advertisement
Author Image

Advertisement