ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐਗਜ਼ਿਟ ਪੋਲ: ਭਾਜਪਾ ਦੀ ਅਗਵਾਈ ਵਾਲੇ ਐੱਨਡੀਏ ਨੂੰ ਬਹੁਮਤ ਮਿਲਣ ਦਾ ਅਨੁਮਾਨ

08:23 AM Jun 02, 2024 IST

ਨਵੀਂ ਦਿੱਲੀ, 1 ਜੂਨ
ਲੋਕ ਸਭਾ ਚੋਣਾਂ ਦੇ ਆਖ਼ਰੀ ਗੇੜ ਦਾ ਮਤਦਾਨ ਸਮਾਪਤ ਹੋਣ ਤੋਂ ਬਾਅਦ ਆਏ ਕਈ ਐਗਜ਼ਿਟ ਪੋਲ (ਚੋਣਾਂ ਤੋਂ ਬਾਅਦ ਦੇ ਸਰਵੇਖਣ) ਵਿੱਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਨੂੰ ਭਾਰੀ ਬਹੁਮਤ ਮਿਲਣ ਦਾ ਅਨੁਮਾਨ ਲਾਇਆ ਗਿਆ ਹੈ। ਇਨ੍ਹਾਂ ਐਗਜ਼ਿਟ ਪੋਲ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤੀਜੀ ਵਾਰ ਸੱਤਾ ’ਚ ਆਉਣ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।
ਐਗਜ਼ਿਟ ਪੋਲ ਮੁਤਾਬਕ ਸੱਤਾਧਾਰੀ ਗੱਠਜੋੜ ਐੱਨਡੀਏ ਇਸ ਵਾਰ ਤਾਮਿਲਨਾਡੂ ਤੇ ਕੇਰਲ ਵਿੱਚ ਖਾਤਾ ਖੋਲ੍ਹ ਸਕਦਾ ਹੈ ਅਤੇ ਕਰਨਾਟਕ ’ਚ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗਾ ਪਰ ਬਿਹਾਰ, ਰਾਜਸਥਾਨ ਅਤੇ ਹਰਿਆਣਾ ਵਰਗੇ ਸੂਬਿਆਂ ’ਚ ਇਸ ਦੀਆਂ ਸੀਟਾਂ ਦੀ ਗਿਣਤੀ ਘਟ ਸਕਦੀ ਹੈ।
ਏਬੀਪੀ-ਸੀ ਵੋਟਰ ਵੱਲੋਂ ਭਾਜਪਾ ਦੀ ਅਗਵਾਈ ਵਾਲੇ ਐੱਨਡੀਏ ਗੱਠਜੋੜ ਨੂੰ 353 ਤੋਂ 383 ਤੱਕ ਸੀਟਾਂ ਅਤੇ ਵਿਰੋਧੀ ਪਾਰਟੀਆਂ ਦੇ ਗੱਠਜੋੜ ‘ਇੰਡੀਆ’ ਨੂੰ 152 ਤੋਂ 182 ਸੀਟਾਂ ਮਿਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਟੂਡੇਜ਼ ਚਾਣਕਿਆ ਨੇ ਭਾਜਪਾ ਨੂੰ 335 ਸੀਟਾਂ ਤੇ ਐੱਨਡੀਏ ਨੂੰ 400 ਸੀਟਾਂ ਦਿੱਤੀਆਂ ਹਨ। ਇਸ ਗਿਣਤੀ ਵਿੱਚ 15 ਸੀਟਾਂ ਘਟਣ ਜਾਂ ਵਧਣ ਦੀ ਗੱਲ ਵੀ ਆਖੀ ਗਈ ਹੈ। ਇਸ ਤੋਂ ਇਲਾਵਾ ‘ਇੰਡੀਆ’ ਗੱਠਜੋੜ ਨੂੰ 107 ਸੀਟਾਂ ਦਿੱਤੀਆਂ ਗਈਆਂ ਹਨ ਤੇ ਇਹ ਗਿਣਤੀ 11 ਸੀਟਾਂ ਤੱਕ ਉੱਪਰ-ਥੱਲੇ ਹੋ ਸਕਦੀ ਹੈ।
ਰਿਪਬਲਿਕ ਟੀਵੀ-ਪੀ ਮਾਰਕ ਦੇ ਸਰਵੇਖਣ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਲੋਕ ਸਭਾ ਦੀਆਂ ਕੁੱਲ 543 ਸੀਟਾਂ ’ਚੋਂ ਸੱਤਾਧਾਰੀ ਗੱਠਜੋੜ ਐੱਨਡੀਏ 359 ਸੀਟਾਂ ’ਤੇ ਜਿੱਤ ਹਾਸਲ ਕਰੇਗਾ ਅਤੇ ਵਿਰੋਧੀ ਪਾਰਟੀਆਂ ਦੇ ਗੱਠਜੋੜ ‘ਇੰਡੀਆ’ ਨੂੰ 154 ਸੀਟਾਂ ਮਿਲਣਗੀਆਂ। ਰਿਪਬਲਿਕ ਟੀਵੀ-ਮੈਟ੍ਰਿਜ਼ ਦੇ ਐਗਜ਼ਿਟ ਪੋਲ ਵਿੱਚ ਐੱਨਡੀਏ ਨੂੰ 353-368 ਸੀਟਾਂ ਅਤੇ ‘ਇੰਡੀਆ’ ਗੱਠਜੋੜ ਨੂੰ 118-133 ਸੀਟਾਂ ਮਿਲਣ ਦਾ ਅਨੁਮਾਨ ਲਗਾਇਆ ਗਿਆ ਹੈ। ਜਨ ਕੀ ਬਾਤ ਦੇ ਸਰਵੇਖਣ ਵਿੱਚ ਐੱਨਡੀਏ ਨੂੰ 362-392 ਸੀਟਾਂ ਅਤੇ ‘ਇੰਡੀਆ’ ਗੱਠਜੋੜ ਨੂੰ 141-161 ਸੀਟਾਂ ਦਿੱਤੀਆਂ ਗਈਆਂ ਹਨ। ਇੰਡੀਆ ਟੀਵੀ-ਸੀਐੱਨਐਕਸ ਨੇ ਆਪਣੇ ਅਨੁਮਾਨ ਵਿੱਚ ਐੱਨਡੀਏ ਨੂੰ 371-401 ਅਤੇ ‘ਇੰਡੀਆ’ ਗੱਠਜੋੜ ਨੂੰ 109-139 ਸੀਟਾਂ ਦਿੱਤੀਆਂ ਹਨ। ਹਾਲਾਂਕਿ, ਨਿਊਜ਼ ਨੇਸ਼ਨ ਵੱਲੋਂ ਅਨੁਮਾਨ ਲਾਇਆ ਗਿਆ ਹੈ ਕਿ ਐੱਨਡੀਏ ਨੂੰ 342-378 ਅਤੇ ‘ਇੰਡੀਆ’ ਗੱਠਜੋੜ ਨੂੰ 153-169 ਸੀਟਾਂ ਮਿਲ ਸਕਦੀਆਂ ਹਨ। ਸਾਲ 2019 ਦੀਆਂ ਚੋਣਾਂ ਵਿੱਚ ਭਾਜਪਾ ਨੇ 303 ਸੀਟਾਂ ਜਿੱਤੀਆਂ ਸਨ ਜਦਕਿ ਐੱਨਡੀਏ ਦੀਆਂ ਸੀਟਾਂ ਦੀ ਗਿਣਤੀ 353 ਸੀ। ਕਾਂਗਰਸ ਨੂੰ 53 ਸੀਟਾਂ ਅਤੇ ਉਸ ਦੇ ਸਹਿਯੋਗੀਆਂ ਨੂੰ 38 ਸੀਟਾਂ ਮਿਲੀਆਂ ਸਨ। -ਪੀਟੀਆਈ

Advertisement

ਲੋਕਾਂ ਦੇ ਦਿਲਾਂ ਤੱਕ ਪਹੁੰਚ ਬਣਾਉਣ ’ਚ ਨਾਕਾਮ ਰਿਹਾ ‘ਇੰਡੀਆ’ ਗੱਠਜੋੜ: ਮੋਦੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਲੋਕਾਂ ਨੇ ਐਨਡੀਏ ਦੀ ਸਰਕਾਰ ਨੂੰ ਮੁੜ ਚੁਣਨ ਲਈ ਰਿਕਾਰਡ ਤੋੜ ਵੋਟਿੰਗ ਕੀਤੀ ਹੈ। ਉਨ੍ਹਾਂ ਕਿਹਾ, ‘‘ਮੌਕਾਪ੍ਰਸਤ ਇੰਡੀਆ ਗੱਠਜੋੜ ਵੋਟਰਾਂ ਦੇ ਦਿਲਾਂ ਤੱਕ ਪਹੁੰਚ ਬਣਾਉਣ ’ਚ ਨਾਕਾਮ ਰਿਹਾ ਤੇ ਉਨ੍ਹਾਂ ਨੇ ਵਿਰੋਧੀ ਧਿਰ ਨੂੰ ਨਕਾਰ ਦਿੱਤਾ।’’ ਲੋਕ ਸਭਾ ਚੋਣਾਂ ਲਈ ਆਖਰੀ ਗੇੜ ਦੀ ਵੋਟਿੰਗ ਸਮਾਪਤ ਹੋਣ ਮਗਰੋਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਲੋਕਾਂ ਨੇ ਉਨ੍ਹਾਂ ਦੀ ਸਰਕਾਰ ਦਾ ਰਿਕਾਰਡ ਦੇਖਿਆ ਹੈ, ਜਿਸ ਦੇ ਕੰਮਕਾਜ ਨਾਲ ਗਰੀਬਾਂ, ਹਾਸ਼ੀਏ ’ਤੇ ਧੱਕੇ ਲੋਕਾਂ ਦੇ ਜੀਵਨ ’ਚ ਬਦਲਾਅ ਆਇਆ ਹੈ। ਨਰਿੰਦਰ ਮੋਦੀ ਨੇ ਐਕਸ ’ਤੇ ਕਿਹਾ, ‘‘ਭਾਰਤ ਨੇ ਮਤਦਾਨ ਕੀਤਾ ਹੈ! ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਲੇ ਸਾਰੇ ਲੋਕਾਂ ਦਾ ਦਿਲੋਂ ਧੰਨਵਾਦ। ਉਨ੍ਹਾਂ ਦੀ ਸਰਗਰਮ ਭਾਗੀਦਾਰੀ ਸਾਡੇ ਲੋਕਤੰਤਰ ਦੀ ਨੀਂਹ ਹੈ। -ਪੀਟੀਆਈ

ਨਿਊਜ਼ 24-ਟੂਡੇਜ਼ ਚਾਣਕਿਆ ਨੇ ਪੰਜਾਬ ’ਚ ਭਾਜਪਾ ਤੇ ਕਾਂਗਰਸ ਨੂੰ 4-4 ਸੀਟਾਂ ਦਿੱਤੀਆਂ

ਨਵੀਂ ਦਿੱਲੀ: ਨਿਊਜ਼ 24-ਟੂਡੇਜ਼ ਚਾਣਕਿਆ ਐਗਜ਼ਿਟ ਪੋਲ ਵੱਲੋਂ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦੇ ਚਾਰ-ਚਾਰ ਸੀਟਾਂ ਜਿੱਤਣ ਦਾ ਅਨੁਮਾਨ ਜਤਾਇਆ ਗਿਆ ਹੈ। ਹਾਲਾਂਕਿ, ਸੂਬੇ ਵਿਚਲੀ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਨੂੰ ਸਿਰਫ਼ ਦੋ ਸੀਟਾਂ ਅਤੇ ਹੋਰ ਪਾਰਟੀਆਂ ਨੂੰ ਤਿੰਨ ਸੀਟਾਂ ਮਿਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਐਗਜ਼ਿਟ ਪੋਲ ਆਉਣ ਤੋਂ ਬਾਅਦ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਕਿਹਾ ਕਿ ਲੋਕਾਂ ਨੇ ਸਮਰੱਥ, ਤਾਕਤਵਰ, ਵਿਕਸਤ ਅਤੇ ਸਵੈ-ਨਿਰਭਰ ਭਾਰਤ ਦੇ ਪੱਖ ਅਤੇ ਤੁਸ਼ਟੀਕਰਨ, ਭਾਈ-ਭਤੀਜਾਵਾਦ ਤੇ ਭ੍ਰਿਸ਼ਟਾਚਾਰ ਨੂੰ ਪਾਸੇ ਰੱਖਣ ਲਈ ਵੋਟਾਂ ਪਾਈਆਂ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਉਨ੍ਹਾਂ ਦੀ ਪਾਰਟੀ ਲੋਕ ਸਭਾ ਦੀਆਂ 370 ਤੋਂ ਵੱਧ ਸੀਟਾਂ ਜਿੱਤੇਗੀ ਜਦਕਿ ਐੱਨਡੀਏ ਦੀਆਂ ਸੀਟਾਂ 400 ਤੋਂ ਪਾਰ ਜਾਣਗੀਆਂ। -ਆਈਏਐੱਨਐੱਸ

Advertisement

Advertisement