ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਮੀਨੀ ਹਕੀਕਤ ਨਾਲ ਮੇਲ ਨਹੀਂ ਖਾਂਦੇ ਐਗਜ਼ਿਟ ਪੋਲ: ਮਮਤਾ

08:09 AM Jun 03, 2024 IST

ਕੋਲਕਾਤਾ, 1 ਜੂਨ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਇੱਥੇ ਦਾਅਵਾ ਕੀਤਾ ਕਿ ਐਗਜ਼ਿਟ ਪੋਲ ਦੀਆਂ ਭਵਿੱਖਬਾਣੀਆਂ ਜ਼ਮੀਨੀ ਹਕੀਕਤ ਨਾਲ ਮੇਲ ਨਹੀਂ ਖਾ ਰਹੀਆਂ ਕਿਉਂਕਿ ਇਹ ਦੋ ਮਹੀਨੇ ਪਹਿਲਾਂ ‘ਘਰ ਬੈਠ ਕੇ ਤਿਆਰ’ ਕੀਤੀਆਂ ਗਈਆਂ ਸਨ। ਉਨ੍ਹਾਂ ਇੱਕ ਟੀਵੀ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਅਸੀਂ ਦੇਖਿਆ ਸੀ ਕਿ 2016, 2019 ਅਤੇ 2021 ਵਿੱਚ ਐਗਜ਼ਿਟ ਪੋਲ ਕਿਵੇਂ ਕਰਵਾਏ ਗਏ ਸਨ। ਕੋਈ ਵੀ ਭਵਿੱਖਬਾਣੀ ਸੱਚ ਨਹੀਂ ਨਿਕਲੀ।’’ ਉਨ੍ਹਾਂ ਕਿਹਾ, ‘‘ਇਹ ਐਗਜ਼ਿਟ ਪੋਲ ਮੀਡੀਆ ਲਈ ਦੋ ਮਹੀਨੇ ਪਹਿਲਾਂ ਕੁਝ ਲੋਕਾਂ ਵੱਲੋਂ ਘਰ ਬੈਠ ਕੇ ਬਣਾਏ ਗਏ ਸਨ। ਇਨ੍ਹਾਂ ਦੀ ਕੋਈ ਕੀਮਤ ਨਹੀਂ ਹੈ।’’
ਮਮਤਾ ਨੇ ਕਿਹਾ ਕਿ ਉਨ੍ਹਾਂ ਨੂੰ ਰੈਲੀਆਂ ਵਿੱਚ ਲੋਕਾਂ ਵੱਲੋਂ ਮਿਲੇ ਹੁੰਗਾਰੇ ਐਗਜ਼ਿਟ ਪੋਲ ਦੀਆਂ ਭਵਿੱਖਬਾਣੀਆਂ ਨਾਲ ਮੇਲ ਨਹੀਂ ਖਾ ਰਹੇ। ਉਨ੍ਹਾਂ ਕਿਹਾ, ‘‘ਜਿਸ ਤਰ੍ਹਾਂ ਭਾਜਪਾ ਨੇ ਝੂਠੀ ਜਾਣਕਾਰੀ ਫ਼ੈਲਾਉਣ ਦੀ ਕੋਸ਼ਿਸ਼ ਕੀਤੀ ਕਿ ਮੁਸਲਮਾਨ ਐੱਸਸੀ, ਐੱਸਟੀ ਅਤੇ ਓਬੀਸੀ ਦਾ ਕੋਟਾ ਖੋਹ ਰਹੇ ਹਨ, ਮੈਨੂੰ ਨਹੀਂ ਲੱਗਦਾ ਕਿ ਮੁਸਲਮਾਨ ਭਾਜਪਾ ਨੂੰ ਵੋਟ ਪਾਉਣਗੇ ਅਤੇ ਮੈਨੂੰ ਲੱਗਦਾ ਹੈ ਕਿ ਪੱਛਮੀ ਬੰਗਾਲ ਵਿੱਚ ਸੀਪੀਆਈ (ਐੱਮ) ਅਤੇ ਕਾਂਗਰਸ ਨੇ ਭਾਜਪਾ ਦੀ ਮਦਦ ਕੀਤੀ ਹੈ।’’
ਜ਼ਿਆਦਾਤਰ ਐਗਜ਼ਿਟ ਪੋਲ ਨੇ ਪੇਸ਼ੀਨਗੋਈ ਕੀਤੀ ਹੈ ਕਿ ਸੂਬੇ ਵਿੱਚ ਭਾਜਪਾ ਤ੍ਰਿਣਮੂਲ ਕਾਂਗਰਸ ਤੋਂ ਵੱਧ ਸੀਟਾਂ ’ਤੇ ਜਿੱਤ ਦਰਜ ਕਰੇਗੀ। ‘ਇੰਡੀਆ’ ਗੱਠਜੋੜ ਦੀ ਸੰਭਾਵਨਾ ’ਤੇ ਮਮਤਾ ਨੇ ਕਿਹਾ, ‘‘ਅਖਿਲੇਸ਼ (ਯਾਦਵ), ਤੇਜਸਵੀ (ਯਾਦਵ), ਸਟਾਲਿਨ (ਐੱਮਕੇ ਸਟਾਲਿਨ) ਅਤੇ ਊਧਵ (ਠਾਕਰੇ) ਚੰਗਾ ਪ੍ਰਦਰਸ਼ਨ ਕਰਨਗੇ। ਖੇਤਰੀ ਪਾਰਟੀਆਂ ਹਰ ਜਗ੍ਹਾ ਚੰਗਾ ਪ੍ਰਦਰਸ਼ਨ ਕਰਨਗੀਆਂ।’’ ਇਸੇ ਦੌਰਾਨ ਭਾਜਪਾ ਪ੍ਰਦੇਸ਼ ਪ੍ਰਧਾਨ ਸੁਕਾਂਤ ਮੰਜੂਧਾਰ ਨੇ ਦਾਅਵਾ ਕੀਤਾ ਕਿ ਪੱਛਮੀ ਬੰਗਾਲ ਵਿੱਚ ਉਨ੍ਹਾਂ ਦੀ ਪਾਰਟੀ ਘੱਟੋ-ਘੱਟ 25 ਸੀਟਾਂ ਜਿੱਤੇਗੀ ਪਰ 30 ਤੋਂ ਘੱਟ ਸੀਟਾਂ ਨਾਲ ਸੰਤੁਸ਼ਟ ਨਹੀਂ ਹੋਵੇਗੀ। ਸੀਪੀਆਈਐੱਮ ਦੇ ਕੇਂਦਰੀ ਕਮੇਟੀ ਮੈਂਬਰ ਸੁਜਾਨ ਚਕਰਵਰਤੀ ਨੇ ਕਿਹਾ ਕਿ ਐਗਜ਼ਿਟ ਪੋਲ ਦੀਆਂ ਭਵਿੱਖਬਾਣੀਆਂ ’ਤੇ ਭਰੋਸਾ ਨਹੀਂ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਬੀਤੇ ਦਿਨ ਜਾਰੀ ਕੀਤੇ ਗਏ ਚੋਣ ਅਨੁਮਾਨਾਂ ਵਿੱਚ ਭਾਜਪਾ ਨੂੰ ਸਪੱਸ਼ਟ ਮਿਲਣ ਦਾ ਅਤੇ ਇੰਡੀਆ ਗੱਠਜੋਡ ਦੀ ਸਰਕਾਰ ਨਾ ਬਣਨ ਦਾ ਦਾਅਵਾ ਕੀਤਾ ਗਿਆ ਸੀ। -ਪੀਟੀਆਈ

Advertisement

Advertisement
Advertisement