For the best experience, open
https://m.punjabitribuneonline.com
on your mobile browser.
Advertisement

ਸ਼੍ਰੋਮਣੀ ਅਕਾਲੀ ਦਲ ਵੱਲੋਂ ਯੂਥ ਵਿੰਗ ਦਾ ਵਿਸਥਾਰ

11:29 AM Apr 03, 2024 IST
ਸ਼੍ਰੋਮਣੀ ਅਕਾਲੀ ਦਲ ਵੱਲੋਂ ਯੂਥ ਵਿੰਗ ਦਾ ਵਿਸਥਾਰ
Advertisement

ਅਤਰ ਸਿੰਘ
ਡੇਰਾਬੱਸੀ, 2 ਅਪਰੈਲ
ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਦੀ ਸਰਪ੍ਰਸਤੀ ਹੇਠ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਨੌਜਵਾਨ ਅਤੇ ਸਰਗਰਮ ਯੂਥ ਅਕਾਲੀ ਆਗੂਆਂ ਮਨਜੀਤ ਸਿੰਘ ਮਲਕਪੁਰ ਨੂੰ ਲੋਕ ਸਭਾ ਹਲਕਾ ਪਟਿਆਲਾ ਦਾ ਅਬਜ਼ਰਵਰ ਅਤੇ ਰਵਿੰਦਰ ਸਿੰਘ ਰਵੀ ਭਾਂਖਰਪੁਰ ਨੂੰ ਯੂਥ ਅਕਾਲੀ ਦਲ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਦੋਵੇਂ ਆਗੂ ਲੰਬੇ ਸਮੇਂ ਤੋਂ ਪਾਰਟੀ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ।
ਸਰਬਜੀਤ ਸਿਘ ਝਿੰਜਰ ਨੇ ਦੋਵਾਂ ਆਗੂਆਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਉਹ ਪਾਰਟੀ ਲਈ ਡੱਟ ਕੇ ਦਿਨ ਰਾਤ ਮਿਹਨਤ ਕਰਨਗੇ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨਗੇ।
ਇਸ ਮੌਕੇ ਨਵ-ਨਿਯੁਕਤ ਆਗੂ ਮਨਜੀਤ ਸਿੰਘ ਮਲਕਪੁਰ ਅਤੇ ਰਵਿੰਦਰ ਸਿੰਘ ਰਵੀ ਭਾਂਖਰਪੁਰ ਨੇ ਪਾਰਟੀ ਪ੍ਰਧਾਨ ਅਤੇ ਸਾਬਕਾ ਵਿਧਾਇਕ ਐੱਨ ਕੇ ਸ਼ਰਮਾ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਦੀ ਬਿਹਤਰੀ ਅਤੇ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਨੂੰ ਵੱਡੀ ਜਿੱਤ ਦਿਵਾਉਣ ਲਈ ਉਹ ਦਿਨ-ਰਾਤ ਇਕ ਕਰ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੇ ਅੱਜ ਮਹਿਸੂਸ ਕਰ ਲਿਆ ਹੈ ਕਿ ਆਮ ਆਦਮੀ ਪਾਰਟੀ ਨੇ ਨੌਜਵਾਨਾਂ ਨਾਲ ਸਭ ਤੋਂ ਵੱਡਾ ਧੋਖਾ ਤੇ ਧੱਕਾ ਕੀਤਾ ਹੈ।

Advertisement

ਐਡਵੋਕੇਟ ਅਮਨਪ੍ਰੀਤ ਬਸੌਲੀ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਲਾਲੜੂ (ਸਰਬਜੀਤ ਸਿੰਘ ਭੱਟੀ): ਐਡਵੋਕੇਟ ਅਮਨਪ੍ਰੀਤ ਸਿੰਘ ਬਸੌਲੀ ਨੂੰ ਮੁੜ ਤੋਂ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦਾ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਐਡਵੋਕੇਟ ਅਮਨਪ੍ਰੀਤ ਸਿੰਘ ਬਸੌਲੀ ਹਲਕਾ ਡੇਰਾਬੱਸੀ ਦੇ ਸੀਨੀਅਰ ਅਕਾਲੀ ਆਗੂ ਤੇ ਜ਼ਿਲ੍ਹਾ ਪਰਿਸ਼ਦ ਮੁਹਾਲੀ ਦੇ ਸਾਬਕਾ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਬਸੌਲੀ ਦੇ ਸਪੁੱਤਰ ਹਨ। ਐਡਵੋਕੇਟ ਬਸੌਲੀ ਨੇ ਆਪਣੀ ਨਿਯੁਕਤੀ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਵਿਧਾਇਕ ਐੱਨਕੇ ਸ਼ਰਮਾ, ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਲਈ ਦਿਨ-ਰਾਤ ਮਿਹਨਤ ਕਰ ਕੇ ਹਲਕੇ ਦੇ ਯੂਥ ਨੂੰ ਅਕਾਲੀ ਦਲ ਨਾਲ ਜੋੜਨਗੇ।

Advertisement
Author Image

sukhwinder singh

View all posts

Advertisement
Advertisement
×