For the best experience, open
https://m.punjabitribuneonline.com
on your mobile browser.
Advertisement

ਦੋ ਦਿਨ ਮੀਂਹ ਪੈਣ ਦੇ ਆਸਾਰ

08:28 AM Apr 25, 2024 IST
ਦੋ ਦਿਨ ਮੀਂਹ ਪੈਣ ਦੇ ਆਸਾਰ
Advertisement

ਪੀ.ਪੀ. ਵਰਮਾ
ਪੰਚਕੂਲਾ, 24 ਅਪਰੈਲ
ਗਰਮੀਆਂ ਸ਼ੁਰੂ ਹੋਣ ਤੋਂ ਬਾਅਦ ਅਪਰੈਲ ਮਹੀਨੇ ਵਿੱਚ ਵੀ ਹਰਿਆਣਾ ’ਚ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 5 ਡਿਗਰੀ ਦਾ ਨਿਘਾਰ ਦਰਜ ਕੀਤਾ ਗਿਆ ਹੈ। ਰਾਤ ਦੇ ਤਾਪਮਾਨ ਵਿੱਚ ਵੀ 4.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਮੌਸਮ ਵਿੱਚ ਇਹ ਤਬਦੀਲੀ 28 ਅਪਰੈਲ ਤੱਕ ਜਾਰੀ ਰਹੇਗੀ। 26 ਤੋਂ 28 ਅਪਰੈਲ ਤੱਕ ਕੁਝ ਸ਼ਹਿਰਾਂ ਵਿੱਚ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਤਿੰਨ ਦਿਨਾਂ ਲਈ ਯੈੱਲੋ ਅਲਰਟ ਜਾਰੀ ਕੀਤਾ ਹੈ। ਇਹ ਸਭ ਪੱਛਮੀ ਗੜਬੜੀ ਕਾਰਨ ਹੋਵੇਗਾ। ਇਸ ਮਗਰੋਂ ਤਾਪਮਾਨ ਵਧਣ ਦੀ ਸੰਭਾਵਨਾ ਹੈ।

Advertisement

Advertisement
Author Image

sukhwinder singh

View all posts

Advertisement
Advertisement
×