ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖ਼ਰਚਾ ਨਿਗਰਾਨਾਂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

08:13 AM May 18, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 17 ਮਈ
ਚੋਣ ਕਮਿਸ਼ਨ ਵੱਲੋਂ ਲੁਧਿਆਣਾ ਸੰਸਦੀ ਹਲਕੇ ਲਈ ਤਾਇਨਾਤ ਕੀਤੇ ਗਏ ਖਰਚਾ ਨਿਗਰਾਨਾਂ ਵੱਲੋਂ ਵੱਖ-ਵੱਖ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਚੋਣਾਂ ਨਿਰਵਿਘਨ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣੀਆਂ ਯਕੀਨੀ ਬਣਾਉਣ ਲਈ ਏਜੰਸੀਆਂ ਦਰਮਿਆਨ ਬਿਹਤਰ ਤਾਲਮੇਲ ਦੀ ਲੋੜ ’ਤੇ ਜ਼ੋਰ ਦਿੱਤਾ। ਖਰਚਾ ਨਿਗਰਾਨ ਪੰਕਜ ਕੁਮਾਰ ਅਤੇ ਚੇਤਨ ਡੀ ਕਲਮਕਾਰ ਨੇ ਚੋਣ ਸਮੇਂ ਦੌਰਾਨ ਵੱਖ-ਵੱਖ ਏਜੰਸੀਆਂ ਨੇ ਜ਼ਬਤੀਆਂ ਦੌਰਾਨ ਅਪਣਾਈ ਜਾਣ ਵਾਲੀ ਸਟੈਂਡਰਡ ਅਪਰੇਟਿੰਗ ਪ੍ਰਕਿਰਿਆ ਦਾ ਵੇਰਵਾ ਦਿੱਤਾ। ਉਨ੍ਹਾਂ ਸਾਰੀਆਂ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਖਰਚਾ ਨਿਗਰਾਨ ਸੈੱਲ ਨਾਲ ਤਾਲਮੇਲ ਕਰ ਕੇ ਕੰਮ ਕਰਨ ਅਤੇ ਸਾਰੀਆਂ ਜ਼ਬਤੀਆਂ ਬਾਰੇ ਤੁਰੰਤ ਜਾਣਕਾਰੀ ਦੇਣ। ਅਬਜ਼ਰਵਰਾਂ ਨੇ ਚੋਣ ਸਮੇਂ ਦੌਰਾਨ ਸ਼ਰਾਬ ਦੀ ਢੋਆ-ਢੁਆਈ ਦੀ ਅਹਿਮ ਨਿਗਰਾਨੀ ’ਤੇ ਜ਼ੋਰ ਦਿੱਤਾ ਅਤੇ ਸਾਰੀਆਂ ਪ੍ਰਮੁੱਖ ਚੈਕ ਪੋਸਟਾਂ ’ਤੇ ਚੈਕਿੰਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਏਜੰਸੀਆਂ ਨੂੰ ਚੌਕਸ ਰਹਿਣ ਅਤੇ ਲੋੜ ਪੈਣ ’ਤੇ ਐੱਸਐੱਸਟੀ, ਵੀਐੱਸਟੀ ਅਤੇ ਐੱਫਐੱਸਟੀ ਦੀ ਵਰਤੋਂ ਕਰਨ ਲਈ ਵੀ ਕਿਹਾ। ਅਬਜ਼ਰਵਰਾਂ ਨੇ ਕਮਿਸ਼ਨਰੇਟ ਪੁਲੀਸ, ਲੁਧਿਆਣਾ ਦਿਹਾਤੀ ਪੁਲੀਸ, ਰੇਲਵੇ ਪ੍ਰੋਟੈਕਸ਼ਨ ਫੋਰਸ, ਏਅਰਪੋਰਟ ਅਥਾਰਟੀਜ਼, ਇਨਕਮ ਟੈਕਸ ਵਿਭਾਗ, ਆਬਕਾਰੀ ਵਿਭਾਗ ਅਤੇ ਰੈਵੇਨਿਊ ਇੰਟੈਲੀਜੈਂਸ ਡਾਇਰੈਕਟੋਰੇਟ ਸਮੇਤ ਵੱਖ-ਵੱਖ ਏਜੰਸੀਆਂ ਦੁਆਰਾ ਕੀਤੀ ਗਈ ਕਾਰਵਾਈ ਬਾਰੇ ਵੀ ਪੁੱਛਗਿੱਛ ਕੀਤੀ। ਉਨ੍ਹਾਂ ਏਜੰਸੀਆਂ ਨੂੰ ਅਪੀਲ ਕੀਤੀ ਕਿ ਉਹ ਚੋਣ ਪ੍ਰਕਿਰਿਆ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਜੋਸ਼ ਅਤੇ ਅਟੁੱਟ ਵਚਨਬੱਧਤਾ ਨਾਲ ਕੰਮ ਕਰਨ।

Advertisement

Advertisement