For the best experience, open
https://m.punjabitribuneonline.com
on your mobile browser.
Advertisement

ਫਰਿੱਜ ਦੀ ਗੈਸ ਲੀਕ ਹੋਣ ਕਾਰਨ ਧਮਾਕਾ, ਪਿਉ-ਪੁੱਤ ਦੀ ਮੌਤ

11:22 PM Nov 10, 2023 IST
ਫਰਿੱਜ ਦੀ ਗੈਸ ਲੀਕ ਹੋਣ ਕਾਰਨ ਧਮਾਕਾ  ਪਿਉ ਪੁੱਤ ਦੀ ਮੌਤ
ਧਮਾਕੇ ਵਿੱਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰ ਵਿਰਲਾਪ ਕਰਦੇ ਹੋਏ। -ਫੋਟੋ: ਮਲਕੀਅਤ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ

Advertisement

ਜਲੰਧਰ, 10 ਨਵੰਬਰ

Advertisement

ਇੱਥੋਂ ਦੇ ਸਤਨਾਮ ਨਗਰ ਵਿੱਚ ਅੱਜ ਸਵੇਰੇ ਫਰਿੱਜ ਦੇ ਕੰਪ੍ਰੈਸਰ ਵਿੱਚੋਂ ਗੈਸ ਲੀਕ ਹੋਣ ਕਾਰਨ ਧਮਾਕਾ ਹੋ ਗਿਆ। ਧਮਾਕੇ ਕਾਰਨ ਪਿਓ-ਪੁੱਤ ਦੀ ਮੌਤ ਹੋ ਗਈ। ਮ੍ਰਤਿਕਾਂ ਦੀ ਪਛਾਣ ਹਰਪਾਲ ਸਿੰਘ (45) ਅਤੇ ਉਸ ਦੇ ਪੁੱਤਰ ਜੋਬਨਜੀਤ ਸਿੰਘ (17) ਵਜੋਂ ਹੋਈ ਹੈ। ਘਟਨਾ ਵਿੱਚ ਹਰਪਾਲ ਸਿੰਘ ਦੀ ਪਤਨੀ ਵੀ ਝੁਲਸ ਗਈ ਹੈ। ਫੋਰੈਂਸਿਕ ਟੀਮ ਨੇ ਘਟਨਾ ਵਾਲੀ ਥਾਂ ਤੋਂ ਕਈ ਸੈਂਪਲ ਇਕੱਠੇ ਕਰਕੇ ਜਾਂਚ ਲਈ ਭੇਜ ਦਿੱਤੇ ਹਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਹਿਲੇ ਧਮਾਕੇ ਤੋਂ ਬਾਅਦ ਘਰ ਵਿੱਚ ਅੱਗ ਲੱਗ ਗਈ। ਹਰਪਾਲ ਸਿੰਘ ਤੇ ਉਸ ਦਾ ਪੁੱਤਰ ਜੋਬਨਪ੍ਰੀਤ ਕਮਰੇ ਵਿੱਚ ਦਾਖ਼ਲ ਹੋ ਗਏ। ਜਿੱਥੇ ਕੰਪ੍ਰੈਸਰ ਤੋਂ ਗੈਸ ਨਿਕਲਣ ਕਾਰਨ ਪਿਓ-ਪੁੱਤ ਦੀ ਮੌਤ ਹੋ ਗਈ। ਅੱਗ ਨਾਲ ਘਰ ਅੰਦਰ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਫਰਿੱਜ ਦੇ ਕੰਪ੍ਰੈਸਰ ਵਿੱਚੋਂ ਗੈਸ ਲੀਕ ਹੋਣ ਕਾਰਨ ਧਮਾਕਾ ਹੋਇਆ।

Advertisement
Author Image

Advertisement