ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਡਨੀਆਂ ਦੀ ਖ਼ਰੀਦ-ਵੇਚ ਕਰਨ ਵਾਲੇ ਗਰੋਹ ਦਾ ਪਰਦਾਫਾਸ਼

08:03 AM Jul 20, 2024 IST
ਦਿੱਲੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 19 ਜੁਲਾਈ
ਦਿੱਲੀ ਪੁਲੀਸ ਨੇ ਅੱਜ ਸਵੇਰੇ ਇੱਕ ਵੱਡੇ ਕਿਡਨੀ ਰੈਕੇਟ ਦਾ ਪਰਦਾਫਾਸ਼ ਕੀਤਾ, ਜਿਸ ਵਿੱਚ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ 5 ਰਾਜਾਂ ਦੇ ਕਈ ਹਸਪਤਾਲਾਂ ਵਿੱਚ ਫਰਜ਼ੀ ਦਸਤਾਵੇਜ਼ਾਂ ਦੇ ਆਧਾਰ ’ਤੇ ਟਰਾਂਸਪਲਾਂਟ ਕਰਵਾਉਂਦੇ ਸਨ। ਅਧਿਕਾਰੀ ਨੇ ਦੱਸਿਆ ਕਿ ਪੁਲੀਸ ਦੀ ਕਰਾਈਮ ਬ੍ਰਾਂਚ ਦੀ ਟੀਮ ਨੇ ਇਕ ਹਫ਼ਤੇ ਤੋਂ ਚੱਲੇ ਅਪਰੇਸ਼ਨ ’ਚ ਇਹ ਗ੍ਰਿਫਤਾਰੀਆਂ ਕੀਤੀਆਂ ਹਨ।
ਦਿੱਲੀ ਪੁਲੀਸ ਦੀ ਕਰਾਈਮ ਬ੍ਰਾਂਚ ਨੇ ਅੱਜ ਇੱਕ ਵੱਡੇ ਕਿਡਨੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਵਧੇਰੇ ਜਾਣਕਾਰੀ ਦਿੰਦੇ ਹੋਏ ਪੁਲੀਸ ਨੇ ਦੱਸਿਆ ਕਿ ਉਨ੍ਹਾਂ ਨੇ ਇੱਕ ਅੰਤਰਰਾਜੀ ਕਿਡਨੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਕਥਿਤ ਤੌਰ ’ਤੇ ਪੰਜ ਰਾਜਾਂ ਦੇ ਕਈ ਹਸਪਤਾਲਾਂ ਵਿੱਚ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਕਿਡਨੀ ਟਰਾਂਸਪਲਾਂਟ ਕਰਵਾਉਂਦੇ ਸਨ। ਅਧਿਕਾਰੀ ਨੇ ਦੱਸਿਆ ਕਿ ਦਿੱਲੀ ਪੁਲੀਸ ਦੀ ਅਪਰਾਧ ਸ਼ਾਖਾ ਦੀ ਟੀਮ ਨੇ ਇੱਕ ਹਫ਼ਤੇ ਤੱਕ ਚੱਲੇ ਅਪਰੇਸ਼ਨ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹਾਲ ਹੀ ਵਿੱਚ ਦਿੱਲੀ ਪੁਲੀਸ ਦੀ ਕਰਾਈਮ ਬ੍ਰਾਂਚ ਨੇ ਇੱਕ ਵੱਡੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਗਰੋਹ ਦੇ 7 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਸੀ। ਮੁਲਜ਼ਮਾਂ ਵਿੱਚ ਇੱਕ ਨਾਮੀ ਮਹਿਲਾ ਡਾਕਟਰ ਵੀ ਸ਼ਾਮਲ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਇਹ ਗਰੋਹ ਇੱਕ ਦਾਨੀ ਤੋਂ 4-5 ਲੱਖ ਰੁਪਏ ਵਿੱਚ ਗੁਰਦਾ ਖਰੀਦ ਕੇ 20 ਤੋਂ 30 ਲੱਖ ਰੁਪਏ ਵਿੱਚ ਵੇਚਦਾ ਸੀ। ਟੀਮ ਨੇ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛ-ਪੜਤਾਲ ਕੀਤੀ। ਇਸ ਦੌਰਾਨ ਖੁਲਾਸਾ ਹੋਇਆ ਕਿ ਕਥਿਤ ਦੋਸ਼ੀ ਮਹਿਲਾ ਡਾਕਟਰ ਚੇਨਈ ਦੀ ਰਹਿਣ ਵਾਲੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ’ਚ ਇਕ ਅਨੁਵਾਦਕ ਅਤੇ ਤਿੰਨ ਬੰਗਲਾਦੇਸ਼ੀ ਵੀ ਸ਼ਾਮਲ ਹਨ। ਦਿੱਲੀ-ਐੱਨਸੀਆਰ ਦੇ ਦੋ ਵੱਡੇ ਨਾਮੀ ਹਸਪਤਾਲ ਵੀ ਸ਼ੱਕ ਦੇ ਘੇਰੇ ਵਿੱਚ ਆਏ ਹਨ, ਜਿਨ੍ਹਾਂ ਤੋਂ ਦਿੱਲੀ ਪੁਲੀਸ ਦੀ ਟੀਮ ਪੁੱਛ-ਪੜਤਾਲ ਕਰ ਰਹੀ ਹੈ।

Advertisement

Advertisement
Advertisement