ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਰੀਆਂ ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦਾ ਪਰਦਾਫਾਸ਼

07:00 AM May 04, 2024 IST

ਪੱਤਰ ਪ੍ਰੇਰਕ
ਜਲੰਧਰ, 3 ਮਈ
ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਪੁਲੀਸ ਕਮਿਸ਼ਨਰੇਟ ਨੇ ਚੋਰੀਆਂ ਅਤੇ ਖੋਹਾਂ ਕਰਨ ਵਾਲੇ ਇੱਕ ਗਰੋਹ ਦਾ ਪਰਦਾਫਾਸ਼ ਕਰ ਕੇ ਪੰਜ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਪਾਸੋਂ ਤਿੰਨ ਮੋਟਰਸਾਈਕਲ, ਇੱਕ ਐਕਟਿਵਾ ਅਤੇ 10 ਮੋਬਾਈਲ ਫੋਨ ਬਰਾਮਦ ਕੀਤੇ ਹਨ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਸਨੀ, ਸਾਗਰ ਸਿੰਘ ਉਰਫ ਗਾਮਾ, ਅਮਰਜੀਤ ਸਿੰਘ ਉਰਫ ਵਿੱਕੀ, ਵਿਕਰਮ ਸਿੰਘ ਉਰਫ ਵਿੱਕੀ ਅਤੇ ਰਵੀ ਖਿਲਾਫ ਕਈ ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵੱਲੋਂ ਮੋਟਰਸਾਈਕਲ, ਇੱਕ ਸਪਲੈਂਡਰ (ਪੀ.ਬੀ.08-ਐਫਬੀ-3473) ਅਤੇ ਬਿਨਾਂ ਨੰਬਰ ਦੇ ਇੱਕ ਐਕਟਿਵਾ ਦੀ ਵਰਤੋਂ ਕਰਦਿਆਂ ਪ੍ਰਵਾਸੀ ਵਿਅਕਤੀਆਂ ਤੋਂ ਮੋਬਾਈਲ ਫ਼ੋਨ ਅਤੇ ਪਰਸ ਖੋਹ ਲਏ ਜਾਣ ਦੀ ਸੂਚਨਾ ਮਿਲੀ ਸੀ। ਸ੍ਰੀ ਸ਼ਰਮਾ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਇਨ੍ਹਾਂ ਪੰਜਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 10 ਮੋਬਾਈਲ ਫੋਨ ਬਰਾਮਦ ਕੀਤੇ ਹਨ।

Advertisement

Advertisement
Advertisement