ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦਾ ਪਰਦਾਫਾਸ਼

06:36 AM Jul 25, 2024 IST
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐੱਸਐੱਸਪੀ ਸੰਦੀਪ ਗਰਗ। -ਫੋਟੋ: ਵਿੱਕੀ ਘਾਰੂ

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 24 ਜੁਲਾਈ
ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰ ਕੇ ਭਗੌੜੇ ਅਗਨੀਵੀਰ ਸਣੇ ਤਿੰਨ ਮੁਲਜ਼ਮਾਂ ਨੂੰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਹੈ। ਮੁਹਾਲੀ ਦੇ ਐੱਸਐੱਸਪੀ ਸੰਦੀਪ ਗਰਗ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਇਸ਼ਮੀਤ ਸਿੰਘ ਉਰਫ਼ ਈਸ਼ੂ, ਪ੍ਰਭਪ੍ਰੀਤ ਸਿੰਘ ਉਰਫ਼ ਪ੍ਰਭ ਅਤੇ ਬਲਕਰਨ ਸਿੰਘ ਵਜੋਂ ਹੋਈ ਹੈ। ਇਨ੍ਹਾਂ ਖ਼ਿਲਾਫ਼ ਬਲੌਂਗੀ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਹਥਿਆਰ ਦਿਖਾ ਕੇ ਖੋਹੀ ਟੈਕਸੀ, ਇੱਕ ਸਕੂਟਰ, ਇੱਕ ਮੋਟਰਸਾਈਕਲ ਅਤੇ ਇੱਕ ਪਿਸਤੌਲ ਬਰਾਮਦ ਕੀਤਾ ਗਿਆ ਹੈ।
ਐੱਸਐੱਸਪੀ ਨੇ ਦੱਸਿਆ ਕਿ ਮੁਲਜ਼ਮ ਇਸ਼ਮੀਤ ਸਿੰਘ ਭਗੌੜਾ ਫ਼ੌਜੀ ਹੈ। ਉਹ ਅਗਨੀਵੀਰ ਸਕੀਮ ਤਹਿਤ ਨਵੰਬਰ 2022 ਵਿੱਚ ਫ਼ੌਜ ਵਿੱਚ ਭਰਤੀ ਹੋਇਆ ਸੀ ਅਤੇ ਉਹ ਪੱਛਮੀ ਬੰਗਾਲ ਵਿੱਚ ਤਾਇਨਾਤ ਸੀ। ਇਸ਼ਮੀਤ ਮਹੀਨੇ ਦੀ ਛੁੱਟੀ ਆਇਆ ਸੀ ਪ੍ਰੰਤੂ ਬਾਅਦ ਵਿੱਚ ਵਾਪਸ ਡਿਊਟੀ ’ਤੇ ਨਹੀਂ ਪਰਤਿਆ। ਭਾਰਤੀ ਫੌਜ ਵੱਲੋਂ ਉਸ ਨੂੰ ਭਗੌੜਾ ਐਲਾਨਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਸੀਆਈਏ ਸਟਾਫ ਦੇ ਇੰਚਾਰਜ ਹਰਮਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਸ਼ਮੀਤ ਸਿੰਘ, ਪ੍ਰਭਪ੍ਰੀਤ ਸਿੰਘ ਅਤੇ ਬਲਕਰਨ ਸਿੰਘ ਆਪਣੇ ਹੋਰਨਾਂ ਸਾਥੀਆਂ ਨਾਲ ਮਿਲ ਕੇ ਵਾਹਨ ਚੋਰੀ ਤੇ ਲੋਕਾਂ ਨੂੰ ਡਰਾ ਕੇ ਗੱਡੀਆਂ ਲੁੱਟਦੇ ਹਨ। ਪੁਲੀਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ।

Advertisement

Advertisement