ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੀਸੀਏ ਸਟੇਡੀਅਮ ਨੂੰ ਕ੍ਰਿਕਟ ਮੈਚ ਨਾ ਮਿਲਣ ਦੇ ਮਾਮਲੇ ’ਤੇ ਹਰਭਜਨ ਸਿੰਘ ਦੀ ਚੁੱਪੀ ’ਤੇ ਚਿੰਤਾ ਪ੍ਰਗਟਾਈ

08:28 AM Jul 05, 2023 IST

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 4 ਜੁਲਾਈ
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰਾਂ ਦੀ ਕਾਰਗੁਜ਼ਾਰੀ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕਿਸੇ ਵੀ ਰਾਜ ਸਭਾ ਮੈਂਬਰ ਨੇ ਕ੍ਰਿਕਟ ਵਿਸ਼ਵ ਕੱਪ ਵਿੱਚ ਪੀਸੀਏ ਸਟੇਡੀਅਮ ਮੁਹਾਲੀ ਨੂੰ ਇੱਕ ਵੀ ਮੈਚ ਨਾ ਦੇਣ ਸਬੰਧੀ ਚੁੱਪ ਧਾਰ ਲੈਣਾ ਹੈਰਾਨੀ ਵਾਲੀ ਗੱਲ ਹੈ।
ਡਿਪਟੀ ਮੇਅਰ ਕੁਲਜੀਤ ਬੇਦੀ ਨੇ ਕਿਹਾ ਕਿ ਸਭ ਤੋਂ ਵੱਡੀ ਗੱਲ ਇਹ ਹੈ ਕਿ ਕ੍ਰਿਕਟਰ ਹਰਭਜਨ ਸਿੰਘ ਜੋ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਦੇ ਮੈਂਬਰ ਹਨ ਅਤੇ ਮੁਹਾਲੀ ਦੇ ਇਸ ਸਟੇਡੀਅਮ ਵਿੱਚ ਉਨ੍ਹਾਂ ਨੇ ਅਨੇਕਾਂ ਹੀ ਮੈਚ ਖੇਡੇ ਹਨ, ਵੱਲੋਂ ਵੀ ਚੁੱਪ ਧਾਰਨ ਕਰਨਾ ਪੰਜਾਬ ਅਤੇ ਖੇਡ ਜਗਤ ਲਈ ਚਿੰਤਾ ਦਾ ਵਿਸ਼ਾ ਹੈ।
ਉਨ੍ਹਾਂ ਕਿਹਾ ਕਿ ਇਹੀ ਹਾਲ ਰਾਘਵ ਚੱਢਾ ਅਤੇ ਬਾਕੀ ਰਾਜ ਸਭਾ ਮੈਂਬਰਾਂ ਦਾ ਹੈ ਜਿਨ੍ਹਾਂ ਨੂੰ ਪੰਜਾਬ ਨਾਲ ਕੋਈ ਲੈਣਾ ਦੇਣਾ ਨਹੀਂ ਹੈ ਅਤੇ ਪੰਜਾਬ ਦੇ ਕਿਸੇ ਵੀ ਮੁੱਦੇ ’ਤੇ ਇਨ੍ਹਾਂ ਦਾ ਕੋਈ ਬੋਲ ਨਹੀਂ ਨਿਕਲਦਾ। ਉਨ੍ਹਾਂ ਮੰਗ ਕੀਤੀ ਕਿ ਬੀਸੀਸੀਆਈ ਨੂੰ ਇਸ ਸਬੰਧੀ ਮੁੜ ਵਿਚਾਰ ਕਰਦੇ ਹੋਏ ਮੁਹਾਲੀ ਨੂੰ ਵਿਸ਼ਵ ਕੱਪ ਦਾ ਮੈਚ ਦੇਣਾ ਚਾਹੀਦਾ ਹੈ।

Advertisement

Advertisement
Tags :
ਸਟੇਡੀਅਮਸਿੰਘਹਰਭਜਨਕ੍ਰਿਕਟਚਿੰਤਾਚੁੱਪੀਪੀਸੀਏਪ੍ਰਗਟਾਈਮਾਮਲੇਮਿਲਣ