ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੂੜੇਨੁਮਾ ਪਹਾੜਾਂ ਨੂੰ ਹਟਾਉਣ ਵਿੱਚ ਦੇਰੀ ’ਤੇ ਚਿੰਤਾ ਪ੍ਰਗਟ

09:08 AM Oct 12, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਅਕਤੂਬਰ
ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਪੀਕੇ ਮਿਸ਼ਰਾ ਨੇ ਸ਼ੁੱਕਰਵਾਰ ਨੂੰ ਲੈਂਡਫਿਲ ਸਾਈਟਾਂ ਨੂੰ ਸਾਫ਼ ਕਰਨ ਵਿੱਚ ਹੌਲੀ ਪ੍ਰਗਤੀ ਅਤੇ ਰਾਸ਼ਟਰੀ ਰਾਜਧਾਨੀ ਵਿੱਚ ਰਹਿੰਦ-ਖੂੰਹਦ ਤੋਂ ਊਰਜਾ ਪ੍ਰਾਜੈਕਟਾਂ ਨੂੰ ਲਾਗੂ ਕਰਨ ਵਿੱਚ ਦੇਰੀ ’ਤੇ ਚਿੰਤਾ ਜ਼ਾਹਿਰ ਕੀਤੀ ਹੈ। ਦਿੱਲੀ ਵਿੱਚ ਭਲਸਵਾ, ਗਾਜੀਪੁਰ ਅਤੇ ਓਖਲਾ ਵਿੱਚ ਦਿੱਲੀ ਅੰਦਰੋਂ ਨਿਕਲਦੇ ਰੋਜ਼ਾਨਾ ਦੇ ਕੂੜੇ ਤੋਂ ਕੂੜੇਨੁਮਾ ਪਹਾੜ ਕੌਮੀ ਰਾਜਧਾਨੀ ਵਿੱਚ ਦਾਖ਼ਲ ਹੋਣ ਸਮੇਂ ਦਿਖਾਈ ਦਿੰਦੇ ਹਨ। ਦਿੱਲੀ ਦੇ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਉੱਚ-ਪੱਧਰੀ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮਿਸ਼ਰਾ ਨੇ ਨਿਰਮਾਣ ਸਥਾਨਾਂ ’ਤੇ ਧੂੜ ਕੰਟਰੋਲ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਅਤੇ ਬਿਹਤਰ ਕੂੜਾ ਪ੍ਰਬੰਧਨ ਦੀ ਮੰਗ ਕੀਤੀ। ਉਨ੍ਹਾਂ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਕੂੜਾ-ਕਰਕਟ ਨੂੰ ਖੁੱਲ੍ਹੇਆਮ ਸਾੜਨ ਤੋਂ ਰੋਕਿਆ ਜਾਵੇ ਅਤੇ ਧੂੜ ਨੂੰ ਘੱਟ ਕਰਨ ਲਈ ਸੜਕਾਂ ਦੇ ਖੇਤਰਾਂ ਨੂੰ ਹਰਿਆ-ਭਰਿਆ ਕੀਤਾ ਜਾਵੇ। ਉਨ੍ਹਾਂ ਹਵਾ ਪ੍ਰਦੂਸ਼ਣ ਨੂੰ ਘਟਾਉਣ ਦੇ ਉਪਾਅ ਕਰਨ ਲਈ ਦਿੱਲੀ ਸਰਕਾਰ ਤੇ ਹੋਰ ਹਿੱਤਧਾਰਕਾਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ।

Advertisement

Advertisement