ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਗੜੀ ਕਾਨੂੰਨ ਵਿਵਸਥਾ ’ਤੇ ਚਿੰਤਾ ਪ੍ਰਗਟਾਈ

08:02 AM Sep 19, 2024 IST

ਦਸੂਹਾ: ਇਥੇ ਕ੍ਰਿਸ਼ਚੀਅਨ ਨੈਸ਼ਨਲ ਫਰੰਟ ਅਤੇ ਦਸੂਹਾ ਪਾਸਟਰ ਐਸੋਸੀਏਸ਼ਨ ਦੀ ਬੈਠਕ ਪਿੰਡ ਚੱਕ ਮਹਿਰਾ ਵਿੱਚ ਪਾਸਟਰ ਡੈਨੀਅਲ ਮਸੀਹ ਤੇ ਬਲਾਕ ਪ੍ਰਧਾਨ ਸੋਹਣ ਮਸੀਹ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਫਰੰਟ ਦੇ ਕੌਮੀ ਪ੍ਰਧਾਨ ਲਾਰੈਂਸ ਚੌਧਰੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਆਗੂਆਂ ਨੇ ਪੰਜਾਬ ਅੰਦਰ ਵਿਗੜੀ ਕਾਨੂੰਨ ਵਿਵਸਥਾ ’ਤੇ ਚਿੰਤਾ ਜ਼ਾਹਿਰ ਕੀਤੀ। ਲਾਰੈਂਸ ਚੌਧਰੀ ਨੇ ਕਿਹਾ ਕਿ ਪੰਜਾਬ ਵਿੱਚ ਬੇਰੁਜ਼ਗਾਰੀ ਦੀ ਦਰ ਪਹਿਲਾ ਨਾਲੋਂ ਕਿਤੇ ਵਧੀ ਹੈ ਜਿਸ ਕਾਰਨ ਨੌਜਵਾਨ ਨਸ਼ਿਆਂ ਦੀ ਗ੍ਰਿਫਤ ’ਚ ਆ ਰਹੇ ਹਨ। ਉਨ੍ਹਾਂ ਸਰਕਾਰ ਨੂੰ ਪੰਜਾਬ ਅੰਦਰ ਵੱਧ ਰਹੇ ਗੈਂਗਸਟਰਾਂ, ਲੁੱਟਾਂ-ਖੋਹਾਂ ਤੇ ਕਤਲੇਆਮ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਦੀ ਮੰਗ ਕੀਤੀ। ਇਸ ਮੌਕੇ ਪਾਸਟਰ ਬਲਵਿੰਦਰ ਮਸੀਹ, ਪਾ. ਕੇ ਐਸ ਭੱਟੀ, ਪਾ. ਸੁਖਵਿੰਦਰ ਸੁੱਖੀ, ਦਲੇਰ ਸਿੱਧੂ, ਇੰਦਰ ਮੋਹਣ ਮੱਟੂ, ਪਾ. ਸੈਮੂਅਲ ਕੋਟਲੀ, ਪਾ. ਆਰਥਰ ਡੇਵਿਡ ਮੌਜੂਦ ਸਨ। -ਪੱਤਰ ਪ੍ਰੇਰਕ

Advertisement

Advertisement