ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਕਿ ਸਥਿਤ ਗੁਰਦੁਆਰਿਆਂ ਦੀ ਸੰਭਾਲ ਨਾ ਹੋਣ ’ਤੇ ਚਿੰਤਾ ਦਾ ਪ੍ਰਗਟਾਵਾ

07:53 AM Sep 12, 2023 IST
featuredImage featuredImage

ਅੰਮ੍ਰਿਤਸਰ (ਟ੍ਰਬਿਿਉੂਨ ਨਿਉੂਜ਼ ਸਰਵਿਸ): ਦੇਸ਼ ਦੀ ਵੰਡ ਤੋਂ ਬਾਅਦ ਪਾਕਿਸਤਾਨ ਵਿੱਚ ਰਹਿ ਗਏ ਗੁਰਦੁਆਰਿਆਂ ਦੀ ਸਾਂਭ-ਸੰਭਾਲ ਨਾ ਹੋਣ ਅਤੇ ਗੁਰਦੁਆਰਿਆਂ ਦੀਆਂ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਕਰਨ ਖ਼ਿਲਾਫ਼ ਅਕਾਲ ਤਖ਼ਤ ਦੇ ਜਥੇਦਾਰ ਰਘਬੀਰ ਸਿੰਘ ਨੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਖਿਆ ਹੈ ਕਿ ਉਹ ਆਪਣੀ ਸਰਕਾਰ ’ਤੇ ਗੁਰਦੁਆਰਿਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਦਬਾਅ ਪਾਵੇ। ਉਨ੍ਹਾਂ ਆਖਿਆ ਕਿ ਦੇਸ਼ ਦੀ ਵੰਡ ਤੋਂ ਬਾਅਦ ਪਾਕਿਸਤਾਨ ਦੀ ਧਰਤੀ ’ਤੇ ਰਹਿ ਗਏ ਗੁਰਦੁਆਰਿਆਂ ਦੀ ਅਣਦੇਖੀ ਹੋਣ ਕਾਰਨ ਇਹ ਧਾਰਮਿਕ ਅਸਥਾਨ ਲੋਪ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਕਿ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਇਤਿਹਾਸਕ ਅਸਥਾਨਾਂ ਨੂੰ ਪਹਿਲ ਦੇ ਆਧਾਰ ’ਤੇ ਸੰਭਾਲੇ ਅਤੇ ਨਾਜਾਇਜ਼ ਕਬਜ਼ੇ ਖਤਮ ਕੀਤੇ ਜਾਣ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸਾਰੇ ਧਾਰਮਿਕ ਅਸਥਾਨਾਂ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਨ ਦੀ ਵੀ ਖੁੱਲ੍ਹ ਦੇਵੇ। ਜਥੇਦਾਰ ਨੇ ਇਸ ਸਬੰਧੀ ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਨੂੰ ਆਦੇਸ਼ ਦਿੱਤਾ ਹੈ ਕਿ ਉਹ ਇਸ ਮਾਮਲੇ ਵਿੱਚ ਪਾਕਿਸਤਾਨ ਸਰਕਾਰ ਨਾਲ ਸੰਪਰਕ ਕਰੇ ਅਤੇ ਗੁਰਦੁਆਰਿਆਂ ਦੀਆਂ ਜ਼ਮੀਨਾਂ ਨੂੰ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਦਬਾਅ ਪਾਵੇ।

Advertisement

Advertisement