ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਗਤੀਸ਼ੀਲ ਲੇਖਕ ਸੰਘ ਵੱਲੋਂ ਕੈਲਾਸ਼ ਕੌਰ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

08:11 AM Oct 08, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਅਕਤੂਬਰ
ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਵੱਲੋਂ ਪੰਜਾਬ ਦੀ ਪ੍ਰਗਤੀਸ਼ੀਲ ਲਹਿਰ ਦੇ ਥੰਮ੍ਹ ਮਰਹੂਮ ਗੁਰਸ਼ਰਨ ਸਿੰਘ ਦੀ ਹਮਸਫ਼ਰ ਅਤੇ ਪੰਜਾਬੀ ਰੰਗਮੰਚ ਦੀ ਉੱਘੀ ਅਦਾਕਾਰਾ ਕੈਲਾਸ਼ ਕੌਰ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸੰਸਥਾ ਦੇ ਕੌਮੀ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ, ਸੂਬਾ ਪ੍ਰਧਾਨ ਸੁਰਜੀਤ ਜੱਜ, ਜਨਰਲ ਸਕੱਤਰ ਡਾ. ਕੁਲਦੀਪ ਸਿੰਘ ਦੀਪ ਅਤੇ ਉੱਘੇ ਸ਼ਾਇਰ ਤੇ ਨਾਟਕਕਾਰ ਸਵਰਾਜਬੀਰ ਨੇ ਕਿਹਾ ਕਿ ਉਸ ਦੌਰ ਵਿਚ ਪੰਜਾਬੀ ਆਪਣੀਆਂ ਲੜਕੀਆਂ ਨੂੰ ਰੰਗਮੰਚ ’ਤੇ ਭੇਜਣ ਲਈ ਤਿਆਰ ਨਹੀਂ ਸਨ ਪਰ ਕੈਲਾਸ਼ ਕੌਰ ਨੇ ਪੰਜਾਬੀ ਰੰਗਮੰਚ ਵਿਚ ਔਰਤਾਂ ਦੀ ਪ੍ਰਤੀਨਿਧਤਾ ਕੀਤੀ। ਦੇਸ਼ ਭਗਤ ਯਾਦਗਾਰ ਕਮੇਟੀ ਦੇ ਨੁਮਾਇੰਦੇ ਡਾ. ਪਰਮਿੰਦਰ ਸਿੰਘ, ਪਲਸ ਮੰਚ ਦੇ ਨੁਮਾਇੰਦੇ ਕਾਮਰੇਡ ਅਮੋਲਕ, ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਉੱਘੇ ਨਾਟਕਕਾਰ ਸਤੀਸ਼ ਕੁਮਾਰ ਵਰਮਾ ਅਤੇ ਇਪਟਾ ਦੇ ਪ੍ਰਧਾਨ ਸੰਜੀਵਨ ਸਿੰਘ ਨੇ ਵੀ ਦੁੱਖ ਪ੍ਰਗਟਾਇਆ।

Advertisement

Advertisement