ਗੁਰਬਚਨ ਸਿੰਘ ਵਿਰਦੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਨਿੱਜੀ ਪੱਤਰ ਪ੍ਰੇਰਕ
ਖਮਾਣੋਂ, 27 ਦਸੰਬਰ
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਇਕਾਈ ਨੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਾਥੀ ਗੁਰਬਚਨ ਸਿੰਘ ਵਿਰਦੀ ਦੇ ਸਦੀਵੀ ਵਿਛੋੜੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਜੀਟੀਯੂ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਤੇ ਜ਼ਿਲ੍ਹਾ ਜਨਰਲ ਸਕੱਤਰ ਰਾਜੇਸ਼ ਕੁਮਾਰ ਅਮਲੋਹ ਨੇ ਕਿਹਾ ਕਿ ਉਹ ਬਹੁਤ ਹੀ ਸੁਲਝੇ ਹੋਏ ਅਧਿਆਪਕ, ਚਿੰਤਕ, ਉਸਾਰੂ ਸੋਚ ਦੇ ਮਾਲਕ, ਮਹਾਨ ਲੇਖਕ ਅਤੇ ਪ੍ਰੇਰਨਾਸ੍ਰੋਤ ਸਨ ਅਤੇ ਉਨ੍ਹਾਂ ਅਧਿਆਪਕ ਵਰਗ ਅਤੇ ਸਿੱਖਿਆ ਦੀ ਬਿਹਤਰੀ ਲਈ ਅਣਥੱਕ ਅਤੇ ਨਿਸ਼ਕਾਮ ਯਤਨ ਕੀਤੇ। ਉਹ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406/22ਬੀ ਚੰਡੀਗੜ੍ਹ ਦੇ ਵੀ ਸਿਰਮੌਰ ਆਗੂ ਰਹੇ। ਉਨ੍ਹਾਂ ਦੇ ਸਦੀਵੀ ਵਿਛੋੜੇ ’ਤੇ ਜੀਟੀਯੂ ਪੰਜਾਬ ਉਨ੍ਹਾਂ ਦੇ ਪਰਿਵਾਰ ਦੇ ਦੁੱਖ ਵਿੱਚ ਸ਼ਾਮਲ ਹੁੰਦੀ ਹੈ। ਇਸ ਮੌਕੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਰਾਜੇਸ਼ ਕੁਮਾਰ, ਜਗਤਾਰ ਸਿੰਘ ਫੈਜੁੱਲਾਪੁਰ, ਅਮਰਜੀਤ ਸਿੰਘ, ਰਣਜੀਤ ਸਿੰਘ ਬਰਵਾਲੀ, ਰਾਜਿੰਦਰ ਸਿੰਘ ਰਾਜਨ, ਸਤਿੰਦਰ ਸਿੰਘ, ਬਲਵੀਰ ਸਿੰਘ ਮੁਲਾਂਪੁਰੀ, ਕਮਲਜੀਤ ਸਿੰਘ, ਆਸ਼ੂਤੋਸ਼ ਧੀਮਾਨ, ਰਾਜੇਸ਼ ਕੁਮਾਰ ਬਡਾਲੀ , ਵੀਰਦਵਿੰਦਰ ਸਿੰਘ, ਚਰਨਜੀਤ ਸਿੰਘ, ਪ੍ਰੇਮਜੀਤ ਸਿੰਘ, ਮੁਨੀਸ਼ ਗਾਜਰੀ, ਮਨਜੀਤ ਕੁਮਾਰ, ਹਰਵਿੰਦਰ ਸਿੰਘ ਆਦਿ ਆਗੂ ਹਾਜ਼ਰ ਸਨ।