For the best experience, open
https://m.punjabitribuneonline.com
on your mobile browser.
Advertisement

ਮੁਲਾਜ਼ਮ ਆਗੂ ਢਿੱਲੋਂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

11:32 AM Jul 21, 2024 IST
ਮੁਲਾਜ਼ਮ ਆਗੂ ਢਿੱਲੋਂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
Advertisement

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 20 ਜੁਲਾਈ
ਪੰਜਾਬ ਦੀ ਮੁਲਾਜ਼ਮ ਸੰਘਰਸ਼ ਲਹਿਰ ਦਾ ਮੋਢੀ ਰਹੇ ਰਣਬੀਰ ਸਿੰਘ ਢਿੱਲੋਂ (94) ਅੱਜ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਹ ਆਲ ਇੰਡੀਆ ਸੁਬਾਰਡੀਨੇਟ ਸਰਵਿਸ ਫੈੱਡਰੇਸ਼ਨ ਦੇ ਸਿਰਕੱਢ ਆਗੂਆਂ ’ਚੋਂ ਇੱਕ ਸਨ। ਉਨ੍ਹਾਂ ਦੇ ਦੇਹਾਂਤ ’ਤੇ ਫੈੱਡਰੇਸ਼ਨ ਦੇ ਆਗੂ ਕਰਤਾਰ ਸਿੰਘ ਪਾਲ, ਸੀਪੀਆਈ ਮੁਹਾਲੀ ਦੇ ਸਕੱਤਰ ਜਸਪਾਲ ਸਿੰਘ ਦੱਪਰ, ਸੀਪੀਆਈ ਦੇ ਮਹਿੰਦਰ ਪਾਲ ਸਿੰਘ, ਖੇਤੀਬਾੜੀ ਵਰਕਰਜ਼ ਯੂਨੀਅਨ ਦੇ ਪ੍ਰਧਾਨ ਇੰਦਰਜੀਤ ਸਿੰਘ, ਦਰਜਾ ਚਾਰ ਕਰਮਚਾਰੀ ਯੂਨੀਅਨ ਦੇ ਚੇਅਰਮੈਨ ਮੋਹਨ ਸਿੰਘ, ਮੁਲਾਜ਼ਮ ਆਗੂ ਹਰਬੰਸ ਸਿੰਘ ਬਾਗੜੀ, ਸਿੱਖਿਆ ਬੋਰਡ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ, ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ, ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਬਰਾੜ, ਪ੍ਰਭਦੀਪ ਸਿੰਘ ਬੋਪਾਰਾਏ, ਸੁਖਪਾਲ ਸਿੰਘ ਹੁੰਦਲ, ਡਾ. ਐਨਕੇ ਕਲਸੀ, ਸੁਰਜੀਤ ਸਿੰਘ ਮੁਹਾਲੀ, ਐਨਡੀ ਤਿਵਾੜੀ, ਮੇਅਰ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਪੈਨਸ਼ਨਰਜ਼ ਆਗੂ ਤੇ ਕੌਂਸਲਰ ਸੁੱਚਾ ਸਿੰਘ ਕਲੌੜ ਆਦਿ ਨੇ ਢਿੱਲੋਂ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਦੇ ਵਿਛੋੜੇ ਨੂੰ ਮੁਲਾਜ਼ਮ ਵਰਗ ਨੂੰ ਨਾ ਪੁਰਾ ਹੋਣ ਵਾਲਾ ਘਾਟਾ ਦੱਸਿਆ ਹੈ।

Advertisement

ਮੁਲਾਜ਼ਮ ਲਹਿਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ: ਹੰਸ

ਚੰਡੀਗੜ੍ਹ (ਪੱਤਰ ਪ੍ਰੇਰਕ): ਸ੍ਰੀ ਢਿੱਲੋਂ ਦੇ ਦੇਹਾਂਤ ’ਤੇ ਅਪਨਿੰਦਰ ਸਿੰਘ ਘੜੂੰਆਂ ਸਣੇ ਪੰਜਾਬ ਸਿਵਲ ਸਕੱਤਰੇਤ ਤੋਂ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ, ਮਲਕੀਤ ਸਿੰਘ ਔਜਲਾ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਆਗੂ ਕਰਤਾਰ ਸਿੰਘ ਪਾਲ, ਪੈਨਸ਼ਨਰ ਆਗੂ ਕਰਮ ਸਿੰਘ ਧਨੋਆ, ਅਧਿਆਪਕ ਆਗੂ ਬਾਜ ਸਿੰਘ ਖਹਿਰਾ, ਜਸਵੀਰ ਸਿੰਘ ਤਲਵਾੜਾ, ਪੀਐੱਸਆਈਈਸੀ ਸਟਾਫ ਐਸੋਸੀਏਸ਼ਨ ਤੋਂ ਤਾਰਾ ਸਿੰਘ, ਡਰਾਈਵਰ ਯੂਨੀਅਨ ਤੋਂ ਗੁਰਦੀਪ ਸਿੰਘ ਮੁਹਾਲੀ, ਡੀਟੀਐੱਫ ਤੋਂ ਦਿੱਗਵਿਜੇਪਾਲ ਸ਼ਰਮਾ, ਸਤਵੰਤ ਕੌਰ ਜੌਹਲ, ਡਰਾਫ਼ਟਸਮੈਨ ਆਗੂ ਸੁਖਦੇਵ ਸਿੰਘ ਘੁੰਮਣ, ਦਰਸ਼ਨ ਪੱਤਲੀ, ਉਦਯੋਗ ਵਿਭਾਗ ਆਗੂ ਰੰਜੀਵ ਸ਼ਰਮਾ, ਖੇਤੀ ਵਿਭਾਗ ਤੋਂ ਅਮਿਤ ਕਟੋਚ, ਸਾਬਕਾ ਮੁਲਾਜ਼ਮ ਆਗੂ ਰਘਬੀਰ ਸਿੰਘ ਸੰਧੂ, ਕਾਮਰੇਡ ਪ੍ਰੀਤਮ ਸਿੰਘ ਹੁੰਦਲ ਆਦਿ ਸਮੇਤ ਵੱਡੀ ਗਿਣਤੀ ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਅਤੇ ਸਾਹਿਤਕਾਰ ਰਿਪੁਦਮਨ ਸਿੰਘ ਰੂਪ, ਐਡਵੋਕੇਟ ਰੰਜੀਵਨ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਯੂ.ਟੀ. ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਚੰਡੀਗੜ੍ਹ ਦੇ ਪ੍ਰਧਾਨ ਰਣਜੀਤ ਸਿੰਘ ਹੰਸ ਨੇ ਕਿਹਾ ਕਿ ਉਨ੍ਹਾਂ ਦੇ ਵਿਛੋੜੇ ਨਾਲ ਮੁਲਾਜ਼ਮ ਲਹਿਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

Advertisement

Advertisement
Author Image

sukhwinder singh

View all posts

Advertisement