For the best experience, open
https://m.punjabitribuneonline.com
on your mobile browser.
Advertisement

ਖੱਬੇ ਪੱਖੀ ਆਗੂ ਅਤੁਲ ਕੁਮਾਰ ਅਨਜਾਣ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

06:32 AM May 04, 2024 IST
ਖੱਬੇ ਪੱਖੀ ਆਗੂ ਅਤੁਲ ਕੁਮਾਰ ਅਨਜਾਣ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ
Advertisement

ਪੱਤਰ ਪ੍ਰੇਰਕ
ਚੰਡੀਗੜ੍ਹ, 3 ਮਈ
ਪ੍ਰਗਤੀਸ਼ੀਲ ਲੇਖਕ ਸੰਘ, ਪੰਜਾਬ (ਪ੍ਰਲੇਸ) ਨੇ ਸੀਨੀਅਰ ਖੱਬੇ ਪੱਖੀ ਆਗੂ, ਭਾਰਤੀ ਕਮਿਊਨਿਸਟ ਪਾਰਟੀ ਦੇ ਕੌਮੀ ਸਕੱਤਰ ਅਤੇ ਆਲ ਇੰਡੀਆ ਕਿਸਾਨ ਸਭਾ ਦੇ ਜਨਰਲ ਸਕੱਤਰ ਕਾਮਰੇਡ ਅਤੁਲ ਕੁਮਾਰ ਅਨਜਾਣ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਰਬ ਭਾਰਤੀ ਪ੍ਰਗਤੀਸ਼ੀਲ ਲੇਖਕ ਸੰਘ ਦੇ ਕੌਮੀ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ, ਪ੍ਰਲੇਸ ਪੰਜਾਬ ਦੇ ਪ੍ਰਧਾਨ ਸੁਰਜੀਤ ਜੱਜ, ਜਨਰਲ ਸਕੱਤਰ ਡਾ. ਕੁਲਦੀਪ ਸਿੰਘ ਦੀਪ, ਪ੍ਰਲੇਸ ਦੀ ਕੇਂਦਰੀ ਟੀਮ ਦੇ ਮੈਂਬਰ ਡਾ. ਸਰਬਜੀਤ ਸਿੰਘ ਨੇ ਕਿਹਾ ਹੈ ਕਿ ਉਹ ਕ੍ਰਾਂਤੀਕਾਰੀ ਖੱਬੇਪੱਖੀ ਕਾਰਕੁਨ, ਬੇਬਾਕ ਅਤੇ ਊਰਜਾਵਾਨ ਬੁਲਾਰੇ ਸਨ। ਉਹ 20 ਸਾਲ ਦੀ ਉਮਰ ਵਿੱਚ ਨੈਸ਼ਨਲ ਕਾਲਜ ਸਟੂਡੈਂਟਸ ਯੂਨੀਅਨ ਦੇ ਪ੍ਰਧਾਨ ਚੁਣੇ ਗਏ। ਉਨ੍ਹਾਂ ਨੂੰ ਅੱਧੀ ਦਰਜਨ ਦੇ ਕਰੀਬ ਭਾਸ਼ਾਵਾਂ ਦਾ ਗਿਆਨ ਸੀ। ਅਨਜਾਣ ਨੇ ਦੇਸ਼ ਦੀ ਪਹਿਲੀ ਵਿਦਿਆਰਥੀ ਜਥੇਬੰਦੀ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਵਜੋਂ ਵੀ ਸੇਵਾ ਨਿਭਾਈ।
ਪ੍ਰਲੇਸ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਸੁਭਾਸ਼ ਮਾਨਸਾ, ਜਨਰਲ ਸਕੱਤਰ ਡਾ. ਹਰਵਿੰਦਰ ਸਿਰਸਾ, ਡਾ. ਰਤਨ ਸਿੰਘ ਢਿੱਲੋਂ ਤੋਂ ਇਲਾਵਾ ਪੰਜਾਬ ਦੇ ਪ੍ਰਮੁੱਖ ਚਿੰਤਕ ਅਤੇ ਲੇਖਕ ਸਵਰਾਜਬੀਰ, ਡਾ. ਅਨੂਪ ਸਿੰਘ, ਬਲਦੇਵ ਸਿੰਘ ਮੋਗਾ, ਕਿਰਪਾਲ ਕਜ਼ਾਕ, ਕੇਵਲ ਧਾਲੀਵਾਲ ਡਾ. ਸੁਰਜੀਤ ਭੱਟੀ, ਡਾ. ਸ਼ਿਆਮ ਸੁੰਦਰ ਦੀਪਤੀ, ਹਰਭਜਨ ਸਿੰਘ ਬਾਜਵਾ, ਅਤਰਜੀਤ, ਡਾ. ਪਾਲ ਕੌਰ, ਡਾ. ਗੁਲਜਾਰ ਪੰਧੇਰ, ਜਸਪਾਲ ਮਾਨਖੇੜਾ, ਪ੍ਰੋ. ਅਜਾਇਬ ਸਿੰਘ ਟਿਵਾਣਾ, ਸੁਰਿੰਦਰ ਗਿੱਲ, ਜੋਗਿੰਦਰ ਸਿੰਘ ਨਿਰਾਲਾ, ਸਿਰੀ ਰਾਮ ਅਰਸ਼, ਸੰਜੀਵਨ ਸਿੰਘ, ਸਤਨਾਮ ਚਾਨਾ, ਸੁਰਿੰਦਰ ਕੈਲੇ, ਗੁਰਨਾਮ ਕੰਵਰ, ਬਲਕਾਰ ਸਿੱਧੂ, ਡਾ. ਸੁਰਜੀਤ ਬਰਾੜ ਘੋਲੀਆ, ਰਮੇਸ਼ ਯਾਦਵ, ਡਾ. ਗੁਰਮੀਤ ਕੱਲਰਮਾਜਰੀ, ਮਦਨ ਵੀਰਾ, ਗੁਰਮੀਤ ਕੜਿਆਲਵੀ, ਹਰਮੀਤ ਵਿਦਿਆਰਥੀ, ਦਰਸ਼ਨ ਜੋਗਾ, ਸ਼ਬਦੀਸ਼, ਹਰਵਿੰਦਰ ਭੰਡਾਲ, ਮੱਖਣ ਮਾਨ, ਭਗਵੰਤ ਰਸੂਲਪੁਰੀ, ਤਰਸੇਮ ਬਰਨਾਲਾ, ਭੋਲਾ ਸਿੰਘ ਸੰਘੇੜਾ, ਡਾ. ਹਰਭਗਵਾਨ, ਸੁਖਵਿੰਦਰ ਪੱਪੀ, ਪ੍ਰੋ. ਬਲਦੇਵ ਬੱਲੀ, ਹਰਜਿੰਦਰ ਸਿੰਘ ਸੂਰੇਵਾਲੀਆ, ਅਰਵਿੰਦਰ ਕੌਰ ਕਾਕੜਾ, ਕਮਲ ਗਿੱਲ, ਡਾ. ਸਰਬਜੀਤ ਕੌਰ ਸੋਹਲ ਨੇ ਅਤੁਲ ਕੁਮਾਰ ਅਨਜਾਣ ਦੀ ਮੌਤ ’ਤੇ ਭਾਰਤੀ ਕਮਿਊਨਿਸਟ ਪਾਰਟੀ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਵਰਕਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।

Advertisement

Advertisement
Author Image

joginder kumar

View all posts

Advertisement
Advertisement
×