ਸ਼੍ਰੋਮਣੀ ਗੁਰਦੁਆਰਾ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਮਿਤੀ ਵਿੱਚ ਵਾਧਾ
08:03 AM Nov 16, 2023 IST
Advertisement
ਅੰਮ੍ਰਿਤਸਰ (ਟਨਸ): ਸ਼੍ਰੋਮਣੀ ਕਮੇਟੀ ਦੀਆਂ ਹੋਣ ਵਾਲੀਆਂ ਆਮ ਚੋਣਾਂ ਲਈ ਵੋਟਾਂ ਬਣਾਉਣ ਦੀ ਪ੍ਰਕਿਰਿਆ 29 ਫਰਵਰੀ 2024 ਤੱਕ ਅੱਗੇ ਪਾ ਦਿੱਤੀ ਗਈ ਹੈ। ਇਸ ਸਬੰਧੀ ਅੱਜ ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਸੋਧੇ ਹੋਏ ਪ੍ਰੋਗਰਾਮ ਦੇ ਨਾਲ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਪਹਿਲਾਂ ਸਿੱਖ ਸੰਸਥਾ ਦੇ ਨਵੇਂ ਜਨਰਲ ਹਾਊਸ ਲਈ ਵੋਟਰ ਰਜਿਸਟ੍ਰੇਸ਼ਨ ਦਾ ਸਮਾਂ 21 ਅਕਤੂਬਰ ਤੋਂ 15 ਨਵੰਬਰ ਤੱਕ ਸੀ। ਇਸ ਸਬੰਧੀ ਸੂਚਨਾ ਇੱਥੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸ਼੍ਰੋਮਣੀ ਕਮੇਟੀ ਕੋਲ ਵੀ ਪੁੱਜੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ 21 ਮਾਰਚ ਤੱਕ ਮੁੱਢਲੀ ਸੂਚੀਆਂ ਦੀ ਪ੍ਰਕਾਸ਼ਨਾ ਹੋਵੇਗੀ ਅਤੇ ਦਾਅਵਿਆਂ ਅਤੇ ਇਤਰਾਜ਼ਾਂ ਦੀ ਪ੍ਰਾਪਤੀ ਦੀ ਆਖਰੀ ਮਿਤੀ 11 ਅਪਰੈਲ ਹੋਵੇਗੀ। ਜਿਨ੍ਹਾਂ ਦਾ ਨਿਪਟਾਰਾ ਸਬੰਧਤ ਡਿਪਟੀ ਕਮਿਸ਼ਨਰਾਂ ਵੱਲੋਂ ਮਨੋਨੀਤ ਰੀਵਾਈਜ਼ਿੰਗ ਅਥਾਰਿਟੀਆਂ ਦੁੁਆਰਾ 21 ਅਪਰੈਲ ਤੱਕ ਕੀਤਾ ਜਾਵੇਗਾ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 3 ਮਈ ਤੱਕ ਹੋਵੇਗੀ।
Advertisement
Advertisement