ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਕਾਇਆ ਵਸੂਲੀ ਸਬੰਧੀ ਯਕਮੁਸ਼ਤ ਨਿਪਟਾਰਾ ਸਕੀਮ ਦੀ ਆਖਰੀ ਮਿਤੀ ਵਿੱਚ ਵਾਧਾ: ਚੀਮਾ

07:26 AM Jul 03, 2024 IST

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ):

Advertisement

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਬਕਾਇਆ ਵਸੂਲੀ ਲਈ ਪੰਜਾਬ ਯਕਮੁਸ਼ਤ ਨਿਪਟਾਰਾ (ਸੋਧ) ਸਕੀਮ ਤਹਿਤ ਅਰਜ਼ੀਆਂ ਦਾਖਲ ਕਰਨ ਦੀ ਆਖਰੀ ਮਿਤੀ 16 ਅਗਸਤ, 2024 ਤੱਕ ਵਧਾ ਦਿੱਤੀ ਹੈ। ਪਹਿਲਾਂ ਇਸ ਸਕੀਮ ਦੀ ਆਖਰੀ ਤਰੀਕ 30 ਜੂਨ 2024 ਤੈਅ ਕੀਤੀ ਗਈ ਸੀ। ਸਮਾਂ ਸੀਮਾ ਵਿੱਚ ਵਾਧਾ ਕਰਨ ਦਾ ਉਦੇਸ਼ ਕੇਸਾਂ ਦੀ ਪਾਲਣਾ ਦੇ ਬੋਝ ਨੂੰ ਘਟਾਉਣਾ ਅਤੇ ਵਪਾਰ ਅਤੇ ਉਦਯੋਗ ਨੂੰ ਜੀਐੱਸਟੀ ਪ੍ਰਣਾਲੀ ਅਧੀਨ ਆਪਣੀ ਪਾਲਣਾ ਨੂੰ ਵਧਾਉਣ ਦੇ ਯੋਗ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਰਦਾਤਾਵਾਂ ਦੇ ਮੁਲਾਂਕਣ 31 ਮਾਰਚ, 2024 ਤੱਕ ਇੱਕ ਕਰੋੜ ਰੁਪਏ ਬਣਦੇ ਸਨ, ਉਹ ਇਸ ਸਕੀਮ ਅਧੀਨ ਨਿਪਟਾਰਾ ਕਰਨ ਲਈ ਅਰਜ਼ੀ ਦੇਣ ਦੇ ਯੋਗ ਹਨ।

Advertisement
Advertisement
Advertisement