ਵਿਦੇਸ਼ ਮੰਤਰੀ ਜੈਸ਼ੰਕਰ ਅੱਜ ਤੋਂ ਅਮਰੀਕਾ ਦੌਰੇ ’ਤੇ
06:11 AM Dec 24, 2024 IST
Advertisement
ਨਵੀਂ ਦਿੱਲੀ: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਮੰਗਲਵਾਰ ਤੋਂ ਅਮਰੀਕਾ ਦੇ ਛੇ ਰੋਜ਼ਾ ਦੌਰੇ ’ਤੇ ਜਾਣਗੇ। ਡੋਨਲਡ ਟਰੰਪ ਦੇ ਰਾਸ਼ਟਰਪਤੀ ਚੋਣ ਜਿੱਤਣ ਤੋਂ ਬਾਅਦ ਇਹ ਭਾਰਤ ਵੱਲੋਂ ਅਮਰੀਕਾ ਦਾ ਪਹਿਲਾ ਉੱਚ ਪੱਧਰੀ ਦੌਰਾ ਹੋਵੇਗਾ। ਵਿਦੇਸ਼ ਮੰਤਰਾਲੇ ਨੇ ਕਿਹਾ, ‘ਵਿਦੇਸ਼ ਮੰਤਰੀ ਐੱਸ ਜੈਸ਼ੰਕਰ 24 ਤੋਂ 29 ਦਸੰਬਰ ਤੱਕ ਅਮਰੀਕਾ ਦਾ ਦੌਰਾ ਕਰਨਗੇ। ਉਹ ਹਮਰੁਤਬਾ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਦੁਵੱਲੇ, ਖੇਤਰੀ ਅਤੇ ਆਲਮੀ ਮੁੱਦਿਆਂ ’ਤੇ ਵਿਚਾਰ-ਚਰਚਾ ਕਰਨਗੇ।’ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਜੈਸ਼ੰਕਰ ਅਮਰੀਕਾ ਵਿੱਚ ਭਾਰਤ ਦੇ ਕੌਂਸਲ ਜਨਰਲਾਂ ਦੀ ਕਾਨਫਰੰਸ ਦੀ ਪ੍ਰਧਾਨਗੀ ਵੀ ਕਰਨਗੇ। -ਪੀਟੀਆਈ
Advertisement
Advertisement
Advertisement