ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੱਢੀ ਮੰਗਣ ਵਾਲਾ ਟਾਈਪਿਸਟ ਗ੍ਰਿਫ਼ਤਾਰ

07:56 AM Nov 12, 2024 IST

ਸ਼ਗਨ ਕਟਾਰੀਆ
ਬਠਿੰਡਾ, 11 ਨਵੰਬਰ
ਵਿਜੀਲੈਂਸ ਬਿਊਰੋ ਦੀ ਬਠਿੰਡਾ ਰੇਂਜ ਨੇ ਜ਼ਿਲ੍ਹਾ ਕੋਰਟ ਕੰਪਲੈਕਸ ਬਠਿੰਡਾ ਵਿੱਚ ਕੰਮ ਕਰਦੇ ਟਾਈਪਿਸਟ ਦੀਪਕ ਕੁਮਾਰ ਨੂੰ ਮਾਲ ਮਹਿਕਮੇ ਦੇ ਮੁਲਾਜ਼ਮਾਂ ਦੇ ਨਾਂ ’ਤੇ 10 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਸੰਤ ਵਿਹਾਰ ਨਗਰ ਬਠਿੰਡਾ ’ਚ ਰਹਿਣ ਵਾਲੇ ਮੁਲਜ਼ਮ ਟਾਈਪਿਸਟ ਖ਼ਿਲਾਫ਼ ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੁਰਜ ਕਾਹਨ ਸਿੰਘ ਵਾਲਾ ਦੇ ਵਾਸੀ ਗੁਰਸਹਿਜ ਸਿੰਘ (ਜੋ ਹੁਣ ਗੋਨਿਆਣਾ ਮੰਡੀ ਵਿੱਚ ਰਹਿ ਰਿਹਾ ਹੈ) ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਟਾਈਪਿਸਟ ਨੇ ਸਬ-ਰਜਿਸਟਰਾਰ ਦਫ਼ਤਰ ਬਠਿੰਡਾ ਵਿੱਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ ਸਬੰਧਤ ਨੰਬਰਦਾਰ ਦੇ ਨਾਲ-ਨਾਲ ਸਬ-ਰਜਿਸਟਰਾਰ ਦੇ ਰੀਡਰ ਅਤੇ ਕਲਰਕ ਨੂੰ ਪੈਸੇ ਦੇਣ ਲਈ ਰਿਸ਼ਵਤ ਵਜੋਂ 20 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। ਉਸ ਨੇ ਦੋਸ਼ ਲਾਇਆ ਕਿ ਉਸ ਦੇ ਵਾਰ-ਵਾਰ ਬੇਨਤੀ ਕਰਨ ’ਤੇ ਮੁਲਜ਼ਮ 10 ਹਜ਼ਾਰ ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ। ਸ਼ਿਕਾਇਤਕਰਤਾ ਨੇ ਟਾਈਪਿਸਟ ਅਤੇ ਉਸ ਦਰਮਿਆਨ ਹੋਈ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

Advertisement

Advertisement