For the best experience, open
https://m.punjabitribuneonline.com
on your mobile browser.
Advertisement

ਅਤਿ ਦੀ ਗਰਮੀ ਨੇ ਲਈ ਜਾਨ

07:42 AM Jun 20, 2024 IST
ਅਤਿ ਦੀ ਗਰਮੀ ਨੇ ਲਈ ਜਾਨ
Advertisement

ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 19 ਜੂਨ
ਥਾਣਾ ਰਾਜਪੁਰਾ ਅਧੀਨ ਪੈਂਦੀ ਕਸਤੂਰਬਾ ਚੌਕੀ ਦੀ ਪੁਲੀਸ ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਉਸ ਦੀ ਮੌਤ ਗਰਮੀ ਲੱਗਣ ਕਾਰਨ ਹੋਈ ਦੱਸੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਕਸਤੂਰਬਾ ਚੌਕੀ ਇੰਚਾਰਜ ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਨੇ ਸੂਚਨਾ ਦਿੱਤੀ ਕਿ ਬਹਾਵਲਪੁਰ ਭਵਨ ਨੇੜੇ ਵਿਅਕਤੀ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਹੈ ਤਾਂ ਉਨ੍ਹਾਂ ਨੇ ਤੁਰੰਤ ਉਸ ਵਿਅਕਤੀ ਨੂੰ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਪੁਲੀਸ ਨੇ ਦੱਸਿਆ ਕਿ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। ਮ੍ਰਿਤਕ ਵਿਅਕਤੀ ਦੇ ਕਾਲ਼ੇ ਰੰਗ ਦੀ ਪੈਂਟ ਅਤੇ ਡੱਬੀਦਾਰ ਸ਼ਰਟ ਪਾਈ ਹੋਈ ਹੈ। ਲਾਸ਼ ਨੂੰ ਪਛਾਣ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾਖ਼ਾਨੇ ਵਿੱਚ ਰਖਵਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਕਈ ਦਿਨਾਂ ਪੈ ਰਹੀ ਅਤਿ ਦੀ ਗਰਮੀ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Advertisement

Advertisement
Advertisement
Author Image

joginder kumar

View all posts

Advertisement