ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੋਟਰਾਂ ਲਈ ਬਿਜਲੀ ਨਾ ਆਉਣ ਕਾਰਨ ਐਕਸੀਅਨ ਦਫ਼ਤਰ ਦਾ ਘਿਰਾਓ

10:38 AM Jul 04, 2023 IST
ਮਾਨਸਾ ਵਿੱਚ ਐਕਸੀਅਨ ਦਫ਼ਤਰ ਅੱਗੇ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਇੱਕ ਆਗੂ। -ਫੋਟੋ: ਸੁਰੇਸ਼

ਜੋਗਿੰਦਰ ਸਿੰਘ ਮਾਨ
ਮਾਨਸਾ, 3 ਜੁਲਾਈ
ਪਿੰਡ ਘਰਾਂਗਣਾ ਵਿੱਚ 30 ਜੂਨ ਤੋਂ ਬੰਦ ਪਈ ਖੇਤੀ ਮੋਟਰਾਂ ਦੀ ਸਪਲਾਈ ਚਾਲੂ ਨਾ ਹੋਣ ’ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਦੇ ਇਥੇ ਸਥਿਤ ਐਕਸੀਅਨ ਦਫ਼ਤਰ ਅੱਗੇ ਧਰਨਾ ਲਾ ਕੇ ਵਿਭਾਗ ਦੇ ਉੱਚ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਮਾਨਸਾ ਨੇੜਲੇ ਪਿੰਡ ਘਰਾਂਗਣਾ ਵਿੱਚ 30 ਜੂਨ ਤੋਂ ਲੈ ਕੇ 25 ਖੇਤੀ ਮੋਟਰਾਂ ਦੀ ਸਪਲਾਈ ਬੰਦ ਪਈ ਹੈ, ਜਿਸ ਨੂੰ ਚਲਾਉਣ ਲਈ ਅਧਿਕਾਰੀਆਂ ਵੱਲੋਂ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ।
ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਮਾਨਸਾ ਬਲਾਕ ਦੇ ਪ੍ਰਧਾਨ ਜਗਸੀਰ ਸਿੰਘ ਜਵਾਹਰਕੇ ਅਤੇ ਜਗਰਾਜ ਸਿੰਘ ਮਾਨਸਾ ਨੇ ਕਿਹਾ ਕਿ ਪਿੰਡ ਘਰਾਂਗਣਾ ਵਿੱਤ ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਬੰਦ ਪਈ ਹੈ। ਉਨ੍ਹਾਂ ਦੱਸਿਆ ਕਿ ਘਰਾਂਗਣਾ ਫੀਡਰ ਦੀ ਲਾਈਨ ’ਤੇ ਪੰਜ ਖੰਭਿਆਂ ਸਮੇਤ ਦੋ ਟਰਾਂਸਫਾਰਮਰ ਡਿੱਗੇ ਪਏ ਹਨ, ਜਿਸ ਨੂੰ ਚਾਲੂ ਕਰਨ ਵਿੱਚ ਮਹਿਕਮਾ ਅੱਜ ਤੱਕ ਨਾਕਾਮ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਝੋਨੇ ਦੀ ਫ਼ਸਲ ਪਾਲਣ ਲਈ ਮਹਿੰਗੇ ਭਾਅ ਦਾ ਡੀਜ਼ਲ ਫੂਕਣਾ ਪੈ ਰਿਹਾ ਹੈ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਕਿ ਝੋਨੇ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਦੇ ਬਿਜਲੀ ਸਟੋਰਾਂ ਵਿੱਚ ਖੰਭੇ, ਤਾਰਾਂ ਸਮੇਤ ਹੋਰ ਸਾਮਾਨ ਦੀ ਬਹੁਤ ਘਾਟ ਹੈ, ਜਿਸ ਨੂੰ ਤੁਰੰਤ ਪੂਰਾ ਕੀਤਾ ਜਾਵੇ ਤਾਂ ਕਿ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਪਾਲਣ ਲਈ ਨਿਰਵਿਘਨ ਬਿਜਲੀ ਸਪਲਾਈ ਮਿਲ ਸਕੇ।
ਇਸ ਮੌਕੇ ਸੁਰਜੀਤ ਸਿੰਘ ਕੋਟ ਲੱਲੂ, ਗੁਰਦੀਪ ਸਿੰਘ ਖੋਖਰ, ਗੁਰਨੈਬ ਸਿੰਘ ਘਰਾਂਗਣਾ, ਕਾਕਾ ਸਿੰਘ ਘਰਾਂਗਣਾ, ਬਲਜੀਤ ਸਿੰਘ ਘਰਾਂਗਣਾ, ਮਲਕੀਤ ਸਿੰਘ ਘਰਾਂਗਣਾ ਆਦਿ ਕਿਸਾਨ ਆਗੂ ਹਾਜ਼ਰ ਸਨ। ਇਸੇ ਦੌਰਾਨ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਮਹਿਕਮੇ ਦੇ ਅਧਿਕਾਰੀ ਵੱਲੋਂ ਲਾਈਨ ਚਾਲੂ ਕਰਵਾਉਣ ਦਾ ਕੰਮ ਤੁਰੰਤ ਸ਼ੁਰੂ ਕਰ ਦਿੱਤਾ ਗਿਆ ਅਤੇ ਅਧਿਕਾਰੀ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ 2 ਘੰਟਿਆਂ ਦੇ ਅੰਦਰ-ਅੰਦਰ ਬਿਜਲੀ ਸਪਲਾਈ ਚਾਲੂ ਕਰ ਦਿੱਤੀ ਜਾਵੇਗੀ, ਇਸ ਮਗਰੋਂ ਧਰਨਾ ਚੁੱਕ ਲਿਆ ਗਿਆ।

Advertisement

Advertisement
Tags :
ਐਕਸੀਅਨਕਾਰਨਘਿਰਾਓਦਫ਼ਤਰਬਿਜਲੀਮੋਟਰਾਂ
Advertisement