ਅੱਖਾਂ ਦੀ ਸੰਭਾਲ ਬਾਰੇ ਜਾਗਰੂਕਤਾ ਕੈਂਪ
07:01 AM Mar 13, 2025 IST
ਸੰਗਰੂਰ:
Advertisement
ਸਿਵਲ ਸਰਜਨ ਡਾ. ਸੰਜੇ ਕਾਮਰਾ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਵੱਲੋਂ ਮਿਤੀ 9 ਤੋਂ 15 ਮਾਰਚ ਤੱਕ ਵਿਸ਼ਵ ਗਲੂਕੋਮਾ ਹਫਤਾ ਤਹਿਤ ਆਮ ਲੋਕਾਂ ਨੂੰ ਅੱਖਾਂ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤਹਿਤ ਸਥਾਨਕ ਜ਼ਿਲ੍ਹਾ ਹਸਪਤਾਲ ਵਿੱਚ ਲਗਾਏ ਗਏ ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਸੰਜੇ ਕਾਮਰਾ ਨੇ ਕਿਹਾ ਅੱਖਾਂ ਦੀ ਨਿਯਮਿਤ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਗਲੂਕੋਮਾ ਦੇ ਲੱਛਣਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅਸਾਧਾਰਣ ਸਿਰ ਦਰਦ ਜਾਂ ਅੱਖਾਂ ਵਿੱਚ ਦਰਦ, ਪੜ੍ਹਨ ਲਈ ਐਨਕਾਂ ਦਾ ਵਾਰ-ਵਾਰ ਨੰਬਰ ਬਦਲਣਾ, ਅੱਖਾਂ ਵਿੱਚ ਦਰਦ ਅਤੇ ਲਾਲੀ ਦੇ ਨਾਲ ਅਚਾਨਕ ਨਜ਼ਰ ਦਾ ਕਮਜ਼ੋਰ ਹੋਣਾ ਆਦਿ ਹਨ। ਇਸ ਮੌਕੇ ਐੱਸਐੱਮਓ ਡਾ. ਨਿਧੀ ਸਤੀਸ਼ ਮਿੱਤਲ ਨੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਜ਼ਿਲ੍ਹਾ ਮਾਸ ਐਜੂਕੇਸ਼ਨ ਤੇ ਇਨਫਾਰਮੇਸ਼ਨ ਅਫ਼ਸਰ ਕਰਨੈਲ ਸਿੰਘ, ਬੀਈਈ ਹਰਦੀਪ ਜਿੰਦਲ, ਦੀਪਕ ਕੁਮਾਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement