ਅੱਖਾਂ ਦਾਨ ਕਰਨ ਸਬੰਧੀ ਪੰਦਰਵਾੜਾ ਮਨਾਇਆ
08:33 AM Sep 12, 2023 IST
ਬਲਾਚੌਰ: ਲੈਫ. ਜਨਰਲ ਬਿਕਰਮ ਸਿੰਘ ਸਬ ਡਿਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਅੱਖਾਂ ਦਾਨ ਕਰਨ ਸਬੰਧੀ ਪੰਦਰਵਾੜਾ ਮਨਾਇਆ ਗਿਆ। ਇਸ ਮੌਕੇ ਡਾ. ਕੁਲਵਿੰਦਰ ਮਾਨ ਨੇ ਕਿਹਾ ਕਿ ਪੰਦਰਵਾੜੇ ਦੌਰਾਨ ਆਮ ਲੋਕਾਂ ਨੂੰ ਪ੍ਰੇਰਿਤ ਕਰਕੇ ਅੱਖਾਂ ਦਾਨ ਕਰਨ ਸਬੰਧੀ 25 ਤੋਂ ਵੱਧ ਵਿਅਕਤੀਆਂ ਦੇ ਸਹਿਮਤੀ ਫਾਰਮ ਭਰੇ ਗਏ ਹਨ। ਇਸ ਮੌਕੇ ਐਪਥਲਮਿਕ ਅਫ਼ਸਰ ਹਰਜਿੰਦਰ ਸਿੰਘ ਨਾਗਰਾ ਨੇ ਲੋਕਾਂ ਅੱਖਾਂ ਦਾਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ ਤੇ ਸਿਹਤ ਇੰਸਪੈਕਟਰ ਦਿਲਬਾਗ ਸਿੰਘ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement