ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੇਤਰਦਾਨ ਸੰਸਥਾ ਨੇ 25ਵਾਂ ਸਥਾਪਨਾ ਦਿਵਸ ਮਨਾਇਆ

08:54 AM Mar 22, 2024 IST
ਨੇਤਰਦਾਨ ਸੰਸਥਾ ਦੇ ਮੈਂਬਰ ਸਥਾਪਨਾ ਦਿਵਸ ਮਨਾਉਂਦੇ ਹੋਏ। -ਫੋਟੋ: ਹਰਪ੍ਰੀਤ ਕੌਰ

ਪੱਤਰ ਪ੍ਰੇਰਕ
ਹੁਸ਼ਿਆਰਪੁਰ, 21 ਮਾਰਚ
ਨੇਤਰਦਾਨ ਸੰਸਥਾ ਹੁਸ਼ਿਆਰਪੁਰ ਵੱਲੋਂ ਆਪਣਾ 25ਵਾਂ ਸਥਾਪਨਾ ਦਿਵਸ ਇੱਥੇ ਸਿਵਲ ਹਸਪਤਾਲ ’ਚ ਸੰਸਥਾ ਦੇ ਦਫ਼ਤਰ ਵਿੱਚ ਮਨਾਇਆ ਗਿਆ। ਸੰਸਥਾ ਦੇ ਪ੍ਰਧਾਨ ਮਨਮੋਹਨ ਸਿੰਘ ਨੇ ਦੱਸਿਆ ਕਿ ਸਾਲ 2000 ’ਚ ਹੋਂਦ ’ਚ ਆਈ ਇਹ ਸੰਸਥਾ ਪਿਛਲੇ 24 ਸਾਲਾਂ ਤੋਂ ਨੇਤਰਹੀਣ ਲੋਕਾਂ ਦੀ ਹਨ੍ਹੇਰੀ ਜ਼ਿੰਦਗੀ ਨੂੰ ਰੌਸ਼ਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 1100 ਤੋਂ ਵੱਧ ਕਾਰਨੀਆ ਬਲਾਈਂਡ ਲੋਕਾਂ ਦੀ ਜ਼ਿੰਦਗੀ ਵਿੱਚ ਰੌਸ਼ਨੀ ਭਰੀ ਜਾ ਚੁੱਕੀ ਹੈ।
ਸੰਸਥਾ ਦੇ ਸਰਪ੍ਰਸਤ ਪ੍ਰੋ. ਬਹਾਦੁਰ ਸਿੰਘ ਸੁਨੇਤ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਸੰਸਥਾ ਨੂੰ ਹਮੇਸ਼ਾਂ ਸਹਿਯੋਗ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਤੋਂ ਸਿਵਲ ਸਰਜਨ, ਸੀਨੀਅਰ ਮੈਡੀਕਲ ਅਫ਼ਸਰ ਤੇ ਅੱਖਾਂ ਦੇ ਮਾਹਿਰ ਡਾਕਟਰਾਂ ਦਾ ਪੂਰਾ ਸਹਿਯੋਗ ਮਿਲਦਾ ਰਿਹਾ ਹੈ। ਇਸ ਮੌਕੇ ਬਲਜੀਤ ਸਿਘ ਪਨੇਸਰ, ਹਰਭਜਨ ਸਿੰਘ, ਰਚਨਾ ਕੌਰ, ਸੰਤੋਸ਼ ਸੈਣੀ, ਬਹਾਦੁਰ ਸਿੰਘ ਸਿੱਧੂ, ਗੁਰਪਾਲ ਸਿੰਘ, ਗੁਰਪ੍ਰੀਤ ਸਿੰਘ, ਜਤਿੰਦਰ ਕੌਰ ਤੇ ਬਰਿੰਦਰ ਸਿੰਘ ਮਸੀਤੀ ਮੌਜੂਦ ਸਨ।

Advertisement

ਐੱਮਐੱਸਕੇ ਸਕੂਲ ਵਿੱੱਚ ਅੱਖਾਂ ਦਾ ਜਾਂਚ ਤੇ ਅਪਰੇਸ਼ਨ ਕੈਂਪ

ਟਾਂਡਾ: ਐੱਮਐੱਸਕੇ ਸਕੂਲ ਕੋਟਲੀ ਜੰਡ ਵਿੱਚ ਮਾਤਾ ਸਾਹਿਬ ਕੌਰ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਅਰੋੜਾ ਦੀ ਅਗਵਾਈ ਵਿੱਚ ਡਾ. ਕੇਵਲ ਸਿੰਘ ਤੇ ਪ੍ਰਿੰਸੀਪਲ ਪਰਵਿੰਦਰ ਕੌਰ ਦੀ ਦੇਖ-ਰੇਖ ਹੇਠ ਵਿਜਨ ਕੇਅਰ ਵੈੱਲਫੇਅਰ ਸੋਸਾਇਟੀ ਟਾਂਡਾ ਤੇ ਸਕੂਲ ਦੇ ਸਟਾਫ਼ ਦੇ ਸਹਿਯੋਗ ਨਾਲ ਲਾਏ ਗਏ ਵਿਸ਼ਾਲ ਕੈਂਪ ਦਾ ਉਦਘਾਟਨ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕੀਤਾ ਅਤੇ ਇਸ ਮੌਕੇ ਇੰਪਰੂਵਮੈਂਟ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਹਰਮੀਤ ਸਿੰਘ ਔਲਖ ਪਹੁੰਚੇ। ਕੈਂਪ ਦੌਰਾਨ ਵੇਵਜ਼ ਹਸਪਤਾਲ ਦੀ ਟੀਮ ਵੱਲੋਂ ਡਾ. ਪਿਯੂਸ਼ ਸੂਦ, ਕੁਲਦੀਪ ਕੁਮਾਰ ,ਹਰਵਿੰਦਰ ਕੌਰ, ਮਨਦੀਪ ਕੌਰ, ਨਵਜੋਤ ਕੌਰ ਦੀ ਟੀਮ ਨੇ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਿਨ੍ਹਾਂ ਵਿੱਚੋਂ 22 ਮਰੀਜ਼ਾਂ ਦੀ ਅਪਰੇਸ਼ਨ ਕਰਨ ਵਾਸਤੇ ਚੋਣ ਕੀਤੀ ਗਈ। ਇਸ ਮੌਕੇ ਡਾ. ਲਵਪ੍ਰੀਤ ਸਿੰਘ, ਕੇਸ਼ਵ ਸਿੰਘ ਸੈਣੀ, ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ, ਡਾ ਹਰਦੇਵ ਸਿੰਘ ਤੇ ਰਾਜਨ ਸੋਂਧੀ ਮੌਜੂਦ ਸਨ। -ਪੱਤਰ ਪ੍ਰੇਰਕ

Advertisement
Advertisement