For the best experience, open
https://m.punjabitribuneonline.com
on your mobile browser.
Advertisement

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜੁਨੇਜਾ ਦੀ ਯਾਦ ਵਿੱਚ ਅੱਖਾਂ ਦਾ ਜਾਂਚ ਕੈਂਪ

10:46 AM Jul 15, 2024 IST
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜੁਨੇਜਾ ਦੀ ਯਾਦ ਵਿੱਚ ਅੱਖਾਂ ਦਾ ਜਾਂਚ ਕੈਂਪ
ਜ਼ੀਰਾ ਵਿੱਚ ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਦੇ ਹੋਏ ਡਾਕਟਰ।
Advertisement

ਪੱਤਰ ਪ੍ਰੇਰਕ
ਜ਼ੀਰਾ, 14 ਜੁਲਾਈ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ੀਰਾ ਵੱਲੋਂ ਅੱਖਾਂ ਦਾ 648ਵਾਂ ਮੁਫ਼ਤ ਜਾਂਚ ਕੈਂਪ ਇਸ਼ਾਨ ਜੁਨੇਜਾ ਦੀ ਯਾਦ ਵਿੱਚ ਉੱਘੇ ਸਮਾਜ ਸੇਵੀ ਡਾ. ਐੱਸਪੀ ਸਿੰਘ ਓਬਰਾਏ ਦੀ ਅਗਵਾਈ ਹੇਠ ਅਗਰਵਾਲ ਭਵਨ ਕੋਟ ਈਸੇ ਖਾਂ ਰੋਡ ਜ਼ੀਰਾ ਵਿੱਚ ਇਸ਼ਾਨ ਕੈਂਸਰ ਕੇਅਰ ਸੁਸਾਇਟੀ ਜ਼ੀਰਾ ਦੇ ਸਹਿਯੋਗ ਨਾਲ ਲਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਕੈਂਪ ਦਾ ਲਾਭ ਲਿਆ। ਕੈਂਪ ਦੌਰਾਨ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਸ਼ਲਾਂਘਾ ਕਰਦਿਆਂ ਕਿਹਾ ਕਿ ਉੱਘੇ ਸਮਾਜ ਸੇਵੀ ਡਾ. ਐੱਸਪੀ ਸਿੰਘ ਓਬਰਾਏ ਦਿਨ ਰਾਤ ਮਨੁੱਖਤਾ ਦੀ ਸੇਵਾ ਕਰ ਰਹੇ ਹਨ। ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਨੇ ਦੱਸਿਆ ਕਿ ਕੈਂਪ ਦੌਰਾਨ ਗੁਰੂ ਰਾਮਦਾਸ ਹਸਪਤਾਲ ਜ਼ੀਰਾ ਦੇ ਡਾ. ਅਭਿਸ਼ੇਕ ਬਜਾਜ ਅਤੇ ਡਾ. ਸੁਖਜੀਵਨ ਸਿੰਘ ਵੱਲੋਂ 600 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦੀ ਮੁਫਤ ਜਾਂਚ ਕੀਤੀ ਗਈ, 400 ਦੇ ਕਰੀਬ ਮਰੀਜ਼ਾਂ ਨੂੰ ਐਨਕਾਂ ਅਤੇ ਸਾਰੇ ਮਰੀਜਾਂ ਨੂੰ ਸੰਸਥਾ ਵੱਲੋਂ ਮੁਫਤ ਦਵਾਈਆਂ ਵੰਡੀਆਂ ਗਈਆਂ। ਇਸ ਮੌਕੇ ਦਵਿੰਦਰ ਸਿੰਘ ਛਾਬੜਾ ਮੀਤ ਪ੍ਰਧਾਨ ਜ਼ਿਲ੍ਹਾ ਫਿਰੋਜ਼ਪੁਰ, ਵਿਜੇ ਕੁਮਾਰ ਬਹਿਲ ਜ਼ਿਲ੍ਹਾ ਕੈਸ਼ੀਅਰ, ਸੰਜੀਵ ਕੁਮਾਰ ਬਜਾਜ ਜ਼ਿਲ੍ਹਾ ਜਨਰਲ ਸਕੱਤਰ, ਬਹਾਦਰ ਸਿੰਘ ਭੁੱਲਰ ਬਲਾਕ ਪ੍ਰਧਾਨ, ਰਣਜੀਤ ਰਾਏ ਪ੍ਰਧਾਨ ਜ਼ੀਰਾ, ਬਲਵਿੰਦਰ ਕੌਰ ਲਹੁਕਾ ਪ੍ਰਧਾਨ ਇਸਤਰੀ ਵਿੰਗ ਜ਼ੀਰਾ, ਜਗਸੀਰ ਸਿੰਘ ਸੀਨੀਅਰ ਮੈਂਬਰ, ਸਤੀਸ਼ ਜੁਨੇਜਾ, ਸੁਨੀਲ ਜੁਨੇਜਾ, ਤਰਸੇਮ ਲਾਲ ਜੁਨੇਜਾ ਪ੍ਰਧਾਨ ਕਾਲੀ ਮਾਤਾ ਮੰਦਰ, ਚਰਨਜੀਤ ਸਿੰਘ ਸਿੱਕੀ, ਸਹਾਰਾ ਕਲੱਬ ਜ਼ੀਰਾ ਦੇ ਪ੍ਰਧਾਨ ਨਛੱਤਰ ਸਿੰਘ ਤੇ ਹੋਰ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×