ਕੈਂਪ ਦੌਰਾਨ 160 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ
ਨਿੱਜੀ ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 30 ਮਾਰਚ
ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਵੱਲੋਂ ਸਮੂਹ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਕੀਤਾ। ਕੈਂਪ ਦੌਰਾਨ ਗਲੋਬਲ ਆਈ ਹਸਪਤਾਲ ਸੰਗਰੂਰ ਤੋਂ ਡਾਕਟਰ ਮਨਪ੍ਰੀਤ ਸਿੰਘ ਦੀ ਟੀਮ ਵੱਲੋਂ ਡਾਕਟਰ ਦੀਪਕ ਵਾਲੀਆਂ ਨੇ 160 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ 7 ਮਰੀਜ਼ਾਂ ਨੂੰ ਲੈਂਜ ਪਾਉਣ ਲਈ ਚੋਣ ਕਰਨ ਉਪਰੰਤ ਗਲੋਬਲ ਹਸਪਤਾਲ ਸੰਗਰੂਰ ਵਿੱਚ ਲੈਂਜ ਪਾਏ ਗਏ। ਮਾਰਕੀਟਿੰਗ ਮੈਨੇਜਰ ਸੁਮੀਤ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ 140 ਦੇ ਕਰੀਬ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਦਿੱਤੀਆਂ ਗਈਆਂ। ਕੈਂਪ ਦੌਰਾਨ ਅਕਾਲ ਕਾਲਜ ਕੌਂਸਲ ਅਧੀਨ ਚੱਲ ਰਹੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਵੱਲੋਂ ਵੀ ਆਪਣੀਆਂ ਅੱਖਾਂ ਦੀ ਚੈਕਿੰਗ ਕਰਵਾਈ ਗਈ। ਅੰਤ ਵਿੱਚ ਪ੍ਰਬੰਧਕ ਕਮੇਟੀ ਵੱਲੋਂ ਡਾਕਟਰਾਂ ਤੋਂ ਇਲਾਵਾ ਸਹਿਯੋਗੀ ਸੱਜਣਾਂ ਨੂੰ ਸਨਮਾਨਿਤ ਕੀਤਾ ਗਿਆ।