ਕੈਂਪ ਦੌਰਾਨ 276 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ
10:28 AM Nov 28, 2024 IST
ਜਗਰਾਉਂ:
Advertisement
ਪਿੰਡ ਮਲਕ ਵਿੱਚ ਅੱਜ ਦਮਦਮੀ ਟਕਸਾਲ ਦੇ ਬਾਰ੍ਹਵੇਂ ਜਥੇਦਾਰ ਸੰਤ ਗੁਰਬਚਨ ਸਿੰਘ ਖਾਲਸਾ ਦੀ ਯਾਦ ’ਚ ਗਰੀਨ ਸੁਸਾਇਟੀ ਅਤੇ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵੱਲੋਂ ਅੱਖਾਂ ਦਾ ਮੁਫ਼ਤ ਕੈਂਪ ਲਾਇਆ ਗਿਆ। ਸਾਬਕਾ ਸਰਪੰਚ ਮਨਜੀਤ ਸਿੰਘ ਢਿੱਲੋਂ, ਦਰਸ਼ਨ ਸਿੰਘ ਢਿੱਲੋਂ, ਜਗਮੋਹਨ ਸਿੰਘ ਸੰਧੂ ਅਤੇ ਪਿੰਡ ਮਲਕ ਦੀ ਪੰਚਾਇਤ ਦੇ ਸਹਿਯੋਗ ਨਾਲ ਲਾਏ ਇਸ 16ਵੇਂ ਕੈਂਪ ’ਚ ਸ਼ੰਕਰਾ ਆਈ ਹਸਪਤਾਲ ਦੇ ਮਾਹਰਾਂ ਨੇ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ। ਕੈਂਪ ਦਾ ਉਦਘਾਟਨ ਸਾਬਕਾ ਵਿਧਾਇਕ ਐੱਸਆਰ ਕਲੇਰ ਨੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਤੇ ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ ਨਾਲ ਮਿਲ ਕੇ ਕੀਤਾ। ਇਸ ਮੌਕੇ 176 ਮਰੀਜ਼ਾਂ ਦੀਆਂ ਅੱਖਾਂ ਜਾਂਚੀਆਂ ਗਈਆਂ ਤੇ ਲੋੜਵੰਦਾਂ ਨੂੰ ਦਵਾਈ ਦਿੱਤੀ ਗਈ। ਕੈਂਪ ਦੌਰਾਨ 45 ਮਰੀਜ਼ਾਂ ਦੀ ਆਪਰੇਸ਼ਨ ਲਈ ਚੋਣ ਹੋਈ। -ਨਿੱਜੀ ਪੱਤਰ ਪ੍ਰੇਰਕ
Advertisement
Advertisement