ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਯੂਨੀਵਰਸਿਟੀ ’ਚ ਨਿਰਦੇਸ਼ਕ ਤੇ ਅਦਾਕਾਰ ਅੰਬਰਦੀਪ ਨਾਲ ਰੂ-ਬ-ਰੂ

06:56 AM Mar 29, 2024 IST
ਅਦਾਕਾਰ ਅੰਬਰਦੀਪ ਨੂੰ ਸਨਮਾਨਦੇ ਹੋਏ ਪਤਵੰਤੇ। ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 28 ਮਾਰਚ
ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਵੱਲੋਂ ਸਾਰਥਕ ਰੰਗਮਚ ਪਟਿਆਲਾ ਦੇ ਸਹਿਯੋਗ ਨਾਲ ‘ਵਿਸ਼ਵ ਰੰਗਮਚ ਦਿਵਸ’ ਮਨਾਇਆ ਗਿਆ। ਜਿਸ ਵਿੱਚ ਰੰਗਮੰਚ ਅਤੇ ਫਿਲਮਾਂ ਦੇ ਨਿਰਦੇਸ਼ਕ, ਲੇਖਕ ਅਤੇ ਅਦਾਕਾਰ ਅੰਬਰਦੀਪ ਸਿੰਘ ਨਾਲ ਰੂ-ਬ-ਰੂ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਲਾਕਾਰਾਂ, ਰੰਗਕਰਮੀਆਂ, ਦਰਸ਼ਕਾਂ, ਚਿੰਤਕਾਂ ਤੇ ਨੌਜਵਾਨਾਂ ਨਾਲ ਵਿਚਰਨ ਸਬੰਧੀ ਆਪਣੇ ਤਜਰਬੇ ਸਾਂਝੇ ਕੀਤੇ। ਉਨ੍ਹਾਂ ਰੰਗਮੰਚ ਦੀ ਦਸ਼ਾ ਤੇ ਦਿਸ਼ਾ ਬਾਰੇ ਵੀ ਗੱਲਬਾਤ ਕੀਤੀ। ਰੰਗਮੰਚ ਤੋਂ ਫਿਲਮਾਂ ਤੱਕ ਆਪਣੀ ਯਾਤਰਾ ਬਾਰੇ ਦੱਸਿਆ ਤੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ। ਥੀਏਟਰ ਅਤੇ ਟੈਲੀਵਿਜ਼ਨ ਵਿਭਾਗ ਦੇ ਸਾਬਕਾ ਮੁਖੀ ਡਾ. ਕਮਲੇਸ਼ ਉੱਪਲ ਨੇ ਸਰੋਤਿਆਂ ਸਾਹਮਣੇ ‘ਵਿਸ਼ਵ ਰੰਗਮੰਚ ਦਿਵਸ ਸੰਦੇਸ਼’ ਨੂੰ ਪੰਜਾਬੀ ਵਿੱਚ ਅਨੁਵਾਦ ਕਰ ਕੇ ਪੜਿ੍ਹਆ। ਇਸ ਮੌਕੇ ਅਮਰੀਕਾ ਤੋਂ ਪੁੱਜੇ ਅਸ਼ੋਕ ਟਾਂਗਰੀ ਨੇ ਅਮਰੀਕਾ ਅਤੇ ਪੰਜਾਬੀ ਰੰਗਮੰਚ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਸੀਡੀਓਈ ਦੇ ਡਾਇਰੈਕਟਰ ਡਾ. ਹਰਵਿੰਦਰ ਕੌਰ ਨੇ ਧੰਨਵਾਦ ਕੀਤਾ। ਡਾ. ਇੰਦਰਜੀਤ ਗੋਲਡੀ ਨੇ ਸਾਰਥਕ ਰੰਗਮੰਚ ਵੱਲੋਂ ਮਹਿਮਾਨਾਂ ਦਾ ਫੁਲਕਾਰੀ ਭੇਟ ਕਰਕੇ ਸਨਮਾਨ ਕੀਤਾ।

Advertisement

Advertisement
Advertisement