For the best experience, open
https://m.punjabitribuneonline.com
on your mobile browser.
Advertisement

ਕਾਲਜ ਵਿੱਚ ਸੁਰਜੀਤ ਪਾਤਰ ਨਾਲ ਰੂ-ਬ-ਰੂ

07:27 AM Feb 10, 2024 IST
ਕਾਲਜ ਵਿੱਚ ਸੁਰਜੀਤ ਪਾਤਰ ਨਾਲ ਰੂ ਬ ਰੂ
ਗੁਰੂ ਗੋਬਿੰਦ ਸਿੰਘ ਕਾਲਜ ਦੇ ਪ੍ਰਬੰਧਕ ਸੁਰਜੀਤ ਪਾਤਰ ਦਾ ਸਨਮਾਨ ਕਰਦੇ ਹੋਏ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਫਰਵਰੀ
ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ 26 ਨੇ ਨੂਰ-ਏ-ਇਲਾਹੀ ਗੋਬਿੰਦ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਆਪਣੇ ਸਥਾਪਨਾ ਦਿਵਸ ਸਮਾਗਮ ਦੇ ਦੂਜੇ ਦਿਨ ਇਲਾਹੀ ਕਾਵਿ ਨਾਦ ਕਰਵਾਇਆ। ਇਸ ਵਿਚ ਮੁੱਖ ਮਹਿਮਾਨ ਵੱਜੋਂ ਸ਼੍ਰੋਮਣੀ ਪੰਜਾਬੀ ਕਵੀ ਡਾ. ਸੁਰਜੀਤ ਪਾਤਰ ਸ਼ਾਮਲ ਹੋਏ। ਉਨ੍ਹਾਂ ਗੁਰੂ ਗੋਬਿੰਦ ਸਿੰਘ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਚਾਨਣਾ ਪਾਇਆ। ਇਸ ਮੌਕੇ ਗਾਇਕ ਮਨਰਾਜ ਪਾਤਰ ਨੇ ਕਵਿਤਾਵਾਂ ਨੂੰ ਮਨਮੋਹਕ ਸੰਗੀਤ ਰਾਹੀਂ ਪੇਸ਼ ਕੀਤਾ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪੰਜਾਬੀ ਲੇਖਕ ਗੁਲਜ਼ਾਰ ਸਿੰਘ ਸੰਧੂ ਨੇ ਹਾਜ਼ਰੀ ਭਰੀ।
ਇਸ ਮੌਕੇ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਗੁਰਦੇਵ ਸਿੰਘ ਬਰਾੜ ਆਈਏਐਸ (ਸੇਵਾਮੁਕਤ), ਜਨਰਲ ਸਕੱਤਰ ਤੇ ਕਰਨਲ (ਸੇਵਾਮੁਕਤ) ਜੇਐਸ ਬਾਲਾ ਤੇ ਹੋਰ ਮੈਂਬਰ ਹਾਜ਼ਰ ਸਨ। ਪ੍ਰਿੰਸੀਪਲ ਡਾ. ਨਵਜੋਤ ਕੌਰ ਨੇ ਧੰਨਵਾਦ ਕੀਤਾ। ਇਸ ਮੌਕੇ ਲੇਖਕਾਂ ਨੇ ਪੰਜਾਬੀ ਭਾਸ਼ਾ ਦੇ ਵਿਕਾਸ ’ਤੇ ਜ਼ੋਰ ਦਿੰਦਿਆਂ ਆਪਣੀ ਮਾਤ ਭਾਸ਼ਾ ਨਾਲ ਜੁੜਨ ਦਾ ਸੁਨੇਹਾ ਦਿੱਤਾ। ਉਨ੍ਹਾਂ ਪੰਜਾਬੀ ਭਾਸ਼ਾ ਦੀ ਅਹਿਮੀਅਤ ਤੋਂ ਵੀ ਜਾਣੂ ਕਰਵਾਇਆ।

Advertisement

Advertisement
Author Image

joginder kumar

View all posts

Advertisement
Advertisement
×