ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਨਅਤੀ ਖੇਤਰ ਵਿੱਚ ਫੈਕਟਰੀ ਨੂੰ ਅੱਗ

11:29 AM Oct 14, 2024 IST
ਬਵਾਨਾ ਸਨਅਤੀ ਖੇਤਰ ਵਿੱਚ ਫੈਕਟਰੀ ਨੂੰ ਲੱਗੀ ਅੱਗ ਬੁਝਾਉਂਦਾ ਹੋਇਆ ਫਾਇਰ ਬ੍ਰਿਗੇਡ ਦਾ ਅਮਲਾ। -ਫੋਟੋ: ਪੀਟੀਆਈ

ਨਵੀਂ ਦਿੱਲੀ: ਇੱਥੋਂ ਦੇ ਬਵਾਨਾ ਸਨਅਤੀ ਖੇਤਰ ਵਿੱਚ ਅੱਜ ਇੱਕ ਫੈਕਟਰੀ ਨੂੰ ਅੱਗ ਲੱਗ ਗਈ। ਦਿੱਲੀ ਫਾਇਰ ਵਿਭਾਗ ਦੇ ਅਮਲੇ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਦੌਰਾਨ ਕਿਸੇ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਸਵੇਰੇ ਕਰੀਬ ਨੌਂ ਵੱਜ ਕੇ 20 ਮਿੰਟ ’ਤੇ ਬਵਾਨਾ ਉਦਯੋਗਿਕ ਖੇਤਰ ਦੇ ਸੈਕਟਰ-3 ਵਿੱਚ ਇੱਕ ਫੈਕਟਰੀ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। ਇਸ ਦੌਰਾਨ ਅੱਗ ਐਨੀ ਭਿਆਨਕ ਸੀ ਕਿ ਫਾਇਰ ਅਮਲੇ ਨੂੰ 16 ਫਾਇਰ ਟੈਂਡਰ ਘਟਨਾ ਸਥਾਨ ’ਤੇ ਭੇਜਣੇ ਪਏ। ਫਾਇਰ ਵਿਭਾਗ ਦੇ ਅਧਿਕਾਰੀ ਨੇ ਕਿਹਾ ਕਿ ਖ਼ਬਰ ਲਿਖੇ ਜਾਣ ਤੱਕ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਸਥਾਨਕ ਪੁਲੀਸ ਨੂੰ ਵੀ ਦੇ ਦਿੱਤੀ ਹੈ। ਮਾਲੀ ਨੁਕਸਾਨ ਦਾ ਅੰਦਾਜ਼ਾ ਅੱਗ ਬੁਝਣ ਮਗਰੋਂ ਲਗਾਇਆ ਜਾ ਸਕਦਾ ਹੈ। ਫੈਕਟਰੀ ਦੇ ਮਾਲਕ ਵੀ ਘਟਨਾ ਸਥਾਨ ’ਤੇ ਪਹੁੰਚ ਗਏ ਸਨ। ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। -ਪੀਟੀਆਈ

Advertisement

Advertisement