ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੈਂਕ ਵਿੱਚ ਚੋਰੀ ਦੀ ਅਸਫ਼ਲ ਕੋਸ਼ਿਸ਼

09:12 AM May 05, 2024 IST

ਮਜੀਠਾ: ਇੱਥੇ ਸਥਿਤ ਪੰਜਾਬ ਨੈਸ਼ਨਲ ਬੈਂਕ ‘ਚ ਬੀਤੀ ਰਾਤ ਚੋਰਾਂ ਵਲੋ ਚੋਰੀ ਦੀ ਅਸਫਲ ਕੋਸ਼ਿਸ਼ ਕੀਤੀ ਗਈ। ਬੈਂਕ ਦੀ ਇਮਾਰਤ ਦੀ ਪਿਛਲੀ ਕੰਧ ਵਿੱਚ ਸੰਨ੍ਹ ਲਗਾ ਕੇ ਬੈਂਕ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਗਈ, ਪ੍ਰੰਤੂ ਜਿਥੇ ਚੋਰਾਂ ਵੱਲੋ ਸੰਨ੍ਹ ਲਗਾਈ ਗਈ ਉਥੇ ਰਿਕਾਰਡ ਰੂਮ ਹੋਣ ਕਰਕੇ ਤੇ ਚੋਰ ਬੈਂਕ ਅੰਦਰ ਦਾਖ਼ਲ ਨਾ ਹੋ ਸਕੇ। ਦਫਤਰ ਸਹਾਇਕ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਬੈਂਕ ਮੈਨੇਜਰ ਸ਼ਾਹਬਾਜ਼ ਸਿੰਘ ਨੂੰ ਦੱਸਿਆ, ਜਿਨ੍ਹਾਂ ਵਲੋ ਪੁਲੀਸ ਨੂੰ ਸੂਚਿਤ ਕਰਨ ਉਪਰੰਤ ਥਾਣਾ ਮੁਖੀ ਲਖਵਿੰਦਰ ਸਿੰਘ ਨੇ ਪੁਲੀਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ। ਪੁਲੀਸ ਵੱਲੋਂ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। -ਪੱਤਰ ਪ੍ਰੇਰਕ

Advertisement

Advertisement
Advertisement