ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੌਲਾਂ ਦੇ ਨਮੂਨੇ ਫੇਲ੍ਹ ਕਰਨਾ ਝੋਨਾ ਨਾ ਖਰੀਦਣ ਦੀ ਸਾਜਿਸ਼: ਕੋਕਰੀ

10:56 AM Oct 28, 2024 IST

ਮਹਿੰਦਰ ਸਿੰਘ ਰੱਤੀਆਂ/ਜੋਗਿੰਦਰ ਸਿੰਘ ਮਾਨ
ਮੋਗਾ/ਮਾਨਸਾ, 27 ਅਕਤੂਬਰ
ਬੀਕੇਯੂ ਉਗਰਾਹਾਂ ਜਥੇਬੰਦੀ ਨੇ ਕੇਂਦਰੀ ਖੁਰਾਕ ਮੰਤਰਾਲੇ ਦੀ ਚੌਲਾਂ ਦੇ ਨਮੂਨੇ ਫੇਲ੍ਹ ਹੋਣ ਵਾਲੀ ਰਿਪੋਰਟ ਉੱਤੇ ਸੁਆਲ ਚੁੱਕਦਿਆਂ ਆਖਿਆ ਕਿ ਇਹ ਮੋਦੀ ਸਰਕਾਰ ਦੀ ਝੋਨਾ ਨਾ ਖਰੀਦਣ ਦੀ ਸਾਜਿਸ਼ ਹੈ। ਕਿਸਾਨਾਂ ਨੇ ਮੰਡੀਆਂ ’ਚ ਨਮੀ ਮਾਪਣ ਦੀਆਂ ਮਸ਼ੀਨਾਂ ਮਾਰਕੀਟ ਕਮੇਟੀ ਮੁਲਾਜ਼ਮਾਂ ਦੀ ਥਾਂ ਚੌਲ ਵਪਾਰੀਆਂ ਦੇ ਮੁਨੀਮਾਂ ਹੱਥ ਫੜਾਉਣ ਉੱਤੇ ਵੀ ਸੁਆਲ ਚੁੱਕੇ ਹਨ।
ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਕਿਹਾ ਕਿ ਕੇਂਦਰੀ ਖੁਰਾਕ ਮੰਤਰਾਲੇ ਵੱਲੋਂ ਪੰਜਾਬ ਦੇ ਚੌਲਾਂ ਦੇ ਨਮੂਨੇ ਫੇਲ੍ਹ ਹੋਣ ਵਾਲੀ ਰਿਪੋਰਟ ਝੋਨੇ ਦੀ ਖਰੀਦ ਤੋਂ ਮੋਦੀ ਸਰਕਾਰ ਵੱਲੋਂ ਭੱਜਣ ਦੀ ਸਾਜ਼ਿਸ਼ ਹੈ। ਉਨ੍ਹਾਂ ਮੰਡੀਆਂ ਵਿੱਚ ਨਮੀ ਮਾਪਣ ਦੀਆਂ ਮਸ਼ੀਨਾਂ ਸ਼ੈੱਲਰ ਮਾਲਕਾਂ ਦੇ ਮੁਨੀਮਾਂ ਹੱਕ ਫੜਾਉਣ ਉੱਤੇ ਸੁਆਲ ਚੁੱਕਦਿਆਂ ਕਿਹਾ ਕਿ ਅਸੂਲ ਮੁਤਾਬਿਕ ਇਹ ਕੰਮ ਸਿਰਫ ਮਾਰਕੀਟ ਕਮੇਟੀ ਮੁਲਾਜ਼ਮਾਂ ਵੱਲੋਂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੇ ਅੰਬਾਰ ਲੱਗੇ ਪਏ ਹਨ ਅਤੇ ਚੁਕਾਈ ਦਾ ਕੰਮ ਵੀ ਨਾਂਮਾਤਰ ਹੀ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਲੇ ਤਾਂ ਅੱਧੀ ਤੋਂ ਵੱਧ ਝੋਨੇ ਦੀ ਫ਼ਸਲ ਖੇਤਾਂ ਵਿੱਚ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੇ ਨਿਪਟਾਰੇ ਲਈ ਲੋੜੀਂਦੀਆਂ ਮਸ਼ੀਨਾਂ ਗ੍ਰੀਨ ਟ੍ਰਿਬਿਊਨਲ ਵੱਲੋਂ ਸਰਕਾਰ ਦੁਆਰਾ 2 ਏਕੜ ਤੱਕ ਮਾਲਕੀ ਵਾਲੇ ਕਿਸਾਨਾਂ ਨੂੰ ਕਿਰਾਇਆ ਮੁਕਤ, 2 ਤੋਂ 5 ਏਕੜ ਤੱਕ ਉੱਕਾ ਪੁੱਕਾ 2 ਹਜ਼ਾਰ ਰੁਪਏ ਅਤੇ 5 ਏਕੜ ਤੋਂ ਵੱਧ ਉੱਕਾ ਪੁੱਕਾ 5 ਹਜ਼ਾਰ ਰੁਪਏ ਕਿਰਾਏ ’ਤੇ ਮੁਹੱਈਆ ਕਰਾਉਣ ਦੀਆਂ ਹਦਾਇਤਾਂ ਨੂੰ ਟਿੱਚ ਜਾਨਣ ’ਤੇ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਮੁਕੱਦਮੇ ਦਰਜ ਕਰਨ ਤੇ ਲਾਲ ਐਂਟਰੀਆਂ ਪਾਉਣ ਦਾ ਸਿਲਸਿਲਾ ਤੁਰੰਤ ਬੰਦ ਕਰਕੇ ਇਹ ਹਦਾਇਤਾਂ ਲਾਗੂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਕਾਰਵਾਈ ਨਾ ਕਰਨ ਵਾਲੇ ਪੁਲੀਸ ਅਫ਼ਸਰਾਂ ਵਿਰੁੱਧ ਕਾਰਵਾਈ ਦਾ ਹੁਕਮ ਤਾਂ ਚਾੜ੍ਹ ਦਿੱਤਾ ਪ੍ਰੰਤੂ ਨਸ਼ਾ ਤਸਕਰਾਂ ਬਾਰੇ ਅਜਿਹਾ ਹੁਕਮ ਕਿਉਂ ਨਹੀਂ ਕੀਤਾ। ਕਿਸਾਨਾਂ ਵੱਲੋਂ ਵਿਢੇ ਸੰਘਰਸ਼ ਤਹਿਤ ਇਥੇ ਬੀਕੇਯੂ ਕ੍ਰਾਂਤੀਕਾਰੀ ਵੱਲੋਂ ਮੋਗਾ-ਫ਼ਿਰੋਜਪੁਰ ਕੌਮੀ ਸ਼ਾਹ ਮਾਰਗ ਪਿੰਡ ਡਗਰੂ ਫਾਟਕ ’ਤੇ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਇਸੇ ਮਾਰਗ ਉੱਤੇ ਪਿੰਡ ਦਾਰਾਪੁਰ ਸਥਿੱਤ ਟੌਲ ਪਲਾਜ਼ੇ ਉੱਤੇ ਬੀਕੇਯੂ ਏਕਤਾ-ਉਗਰਾਹਾਂ ਦਾ 8ਵੇਂ ਦਿਨ ਅਤੇ ਹਾਕਮ ਧਿਰ ਵਿਧਾਇਕਾਂ ਦੇ ਘਰਾਂ ਅੱਗੇ 11ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਇਸੇ ਦੌਰਾਨ ਮਾਨਸਾ ਵਿਜ ਵਿਧਾਇਕ ਵਿਜੈ ਸਿੰਗਲਾ ਦੇ ਘਰ ਮੂਹਰੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਇਹ ਮੋਰਚੇ ਲਗਾਤਾਰ ਜਾਰੀ ਰੱਖੇ ਜਾਣਗੇ।

Advertisement

Advertisement