ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਾਅਲੀ ਸਰਟੀਫਿਕੇਟ ਮਾਮਲਾ: ਦਲਿਤ ਸੰਗਠਨਾਂ ਵੱਲੋਂ ਰੋਸ ਮਾਰਚ

10:12 PM Jun 29, 2023 IST

ਪੱਤਰ ਪ੍ਰੇਰਕ

Advertisement

ਐਸ.ਏ.ਐਸ. ਨਗਰ (ਮੁਹਾਲੀ), 23 ਜੂਨ

ਪੰਜਾਬ ਦੀਆਂ ਵੱਖ-ਵੱਖ ਦਲਿਤ ਜਥੇਬੰਦੀਆਂ ਵੱਲੋਂ ਜਾਅਲੀ ਐਸਸੀ ਸਰਟੀਫਿਕੇਟਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਲਈ ਪ੍ਰੋ. ਹਰਨੇਕ ਸਿੰਘ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-1 ਸਥਿਤ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀਆਂ ਭਲਾਈ ਵਿਭਾਗ ਦੇ ਡਾਇਰੈਕਟਰ ਦਫ਼ਤਰ ਦੇ ਬਾਹਰ ਲਾਇਆ ਪੱਕਾ ਮੋਰਚਾ ਸ਼ੁੱਕਰਵਾਰ ਨੂੰ 65ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅਤਿ ਦੀ ਗਰਮੀ ਦੇ ਬਾਵਜੂਦ ਦਲਿਤ ਸੰਗਠਨਾਂ ਦਾ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ। ਅੱਜ ਵੱਖ-ਵੱਖ ਦਲਿਤ ਜਥੇਬੰਦੀਆਂ ਨੇ ਮੁਹਾਲੀ ਵਿੱਚ ਵਿਸ਼ਾਲ ਰੋਸ ਮਾਰਚ ਕਰ ਕੇ ਹੁਕਮਰਾਨਾਂ ਅਤੇ ਜ਼ਿੰਮੇਵਾਰ ਅਧਿਕਾਰੀਆਂ ਨੂੰ ਰੱਜ ਕੇ ਕੋਸਿਆ। ਇਸੇ ਦੌਰਾਨ ਫਾਜ਼ਿਲਕਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਫ਼ਰੀਦਕੋਟ ਤੋਂ ਸਿਰਕੀਬੰਦ ਅਨੁਸੂਚਿਤ ਜਾਤੀ ਦੇ ਜਨਰਲ ਸਕੱਤਰ ਇੰਦਰ ਸਿੰਘ ਅਤੇ ਭਗਵਾਨ ਵਾਲਮੀਕ ਦਲਿਤ ਚੇਤਨਾ ਮੰਚ ਪੰਜਾਬ ਦੇ ਪ੍ਰਧਾਨ ਵਿਕੀ ਪਰੋਚਾ ਦੀ ਅਗਵਾਈ ਹੇਠ ਧੂਰੀ ਕਸਬੇ ਤੋਂ ਵੱਡੀ ਮਾਤਰਾ ਵਿੱਚ ਵਾਲਮੀਕਿ ਭਾਈਚਾਰੇ ਦੇ ਲੋਕਾਂ ਨੇ ਪੱਕੇ ਮੋਰਚੇ ਵਿੱਚ ਪਹੁੰਚ ਕੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।

Advertisement

Advertisement
Tags :
ਸੰਗਠਨਾਂਸਰਟੀਫਿਕੇਟਜਾਅਲੀਦਲਿਤਮਾਮਲਾਮਾਰਚਵੱਲੋਂ
Advertisement