ਫਰਜ਼ੀ ਮੁਕਾਬਲਾ: ਸੁਪਰੀਮ ਕੋਰਟ ਨੇ ਮਹਾਰਾਸ਼ਟਰ ਸਰਕਾਰ ਤੋਂ ਜਵਾਬ ਮੰਗਿਆ
06:19 AM Apr 09, 2024 IST
ਨਵੀਂ ਦਿੱਲੀ, 8 ਅਪਰੈਲ
ਸੁਪਰੀਮ ਕੋਰਟ ਨੇ ਮੁੰਬਈ ਦੇ ਸਾਬਕਾ ਪੁਲੀਸ ਅਧਿਕਾਰੀ ਪ੍ਰਦੀਪ ਸ਼ਰਮਾ ਨੂੰ ਰਾਹਤ ਦਿੰਦਿਆਂ ਅੱਜ ਕਿਹਾ ਕਿ ਉਸ ਨੂੰ 2006 ਦੇ ਫਰਜ਼ੀ ਮੁਕਾਬਲੇ ਨਾਲ ਸਬੰਧਤ ਕੇਸ ਵਿੱਚ ਮਿਲੀ ਉਮਰ ਕੈਦ ਦੀ ਸਜ਼ਾ ਭੁਗਤਣ ਲਈ ਅਗਲੇ ਹੁਕਮਾਂ ਤੱਕ ਆਤਮ ਸਮਰਪਣ ਕਰਨ ਦੀ ਲੋੜ ਨਹੀਂ ਹੈ। ਸੁਪਰੀਮ ਕੋਰਟ ਨੇ ਉਸ ਦੀ ਜ਼ਮਾਨਤ ਪਟੀਸ਼ਨ ’ਤੇ ਮਹਾਰਾਸ਼ਟਰ ਸਰਕਾਰ ਤੋਂ ਜਵਾਬ ਮੰਗਿਆ ਹੈ। ਬੰਬੇ ਹਾਈ ਕੋਰਟ ਦੇ 19 ਮਾਰਚ ਦੇ ਫ਼ੈਸਲੇ ਖ਼ਿਲਾਫ਼ ਸ਼ਰਮਾ ਦੀ ਅਪੀਲ ਸਵੀਕਾਰ ਕਰਦਿਆਂ ਜਸਟਿਸ ਰਿਸ਼ੀਕੇਸ਼ ਰੌਇ ਅਤੇ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਦੇ ਬੈਂਚ ਨੇ ਕਿਹਾ ਕਿ ਉਹ ਜ਼ਮਾਨਤ ਪਟੀਸ਼ਨ ’ਤੇ ਨੋਟਿਸ ਜਾਰੀ ਕਰ ਰਹੇ ਹਨ। -ਪੀਟੀਆਈ
Advertisement
Advertisement