ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਦੇ ਜਬਲਪੁਰ ਮੈਡੀਕਲ ਸੈੱਲ ਵਿੱਚ ਸੇਵਾ ਨਿਭਾਅ ਰਿਹਾ ਸੀ ਨਕਲੀ ਡਾਕਟਰ, ਕੇਸ ਦਰਜ

11:05 AM Apr 08, 2025 IST
featuredImage featuredImage
ਸੰਕੇਤਕ ਤਸਵੀਰ

ਜਬਲਪੁਰ, 8 ਅਪਰੈਲ

Advertisement

ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਨੇ ਇਕ ਕਥਿਤ ਜਾਅਲੀ ਡਾਕਟਰ, ਜੋ ਕਿ ਭਾਜਪਾ ਜਬਲਪੁਰ ਮੈਡੀਕਲ ਸੈੱਲ ਦੇ ਸਹਿ-ਕਨਵੀਨਰ ਵਜੋਂ ਵੀ ਸੇਵਾ ਨਿਭਾ ਚੁੱਕਾ ਹੈ, ਬਾਰੇ ਸ਼ਿਕਾਇਤ ਤੋਂ ਬਾਅਦ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ ਨੇ ਇੱਥੇ ਇਕ ਸਰਕਾਰੀ ਹਸਪਤਾਲ ਵਿਚ ਜਾਅਲੀ ਡਿਗਰੀ ’ਤੇ ਕੰਮ ਕੀਤਾ ਸੀ। ਸ਼ੁਭਮ ਅਵਸਥੀ ਦੇ ਖ਼ਿਲਾਫ਼ ਮਾਮਲਾ 5 ਅਪ੍ਰੈਲ ਨੂੰ ਦਰਜ ਕੀਤਾ ਗਿਆ ਸੀ। ਪੁਲੀਸ ਨੇ ਅਦਾਲਤ ਦੇ ਹੁਕਮਾਂ ਤੋਂ ਬਾਅਦ ਅਵਸਥੀ ਦੇ ਖ਼ਿਲਾਫ਼ ਐੱਫਆਈਆਰ ਦਰਜ ਕੀਤੀ।

ਸਿਵਲ ਲਾਈਨਜ਼ ਪੁਲੀਸ ਸਟੇਸ਼ਨ ਦੇ ਇੰਸਪੈਕਟਰ ਨਹਿਰੂ ਸਿੰਘ ਖੰਡਾਤੇ ਨੇ ਸੋਮਵਾਰ ਨੂੰ ਪੀਟੀਆਈ ਨੂੰ ਦੱਸਿਆ "ਸ਼ੁਭਮ ਅਵਸਥੀ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ’ਤੇ ਜਾਅਲੀ ਆਯੂਸ਼ ਡਿਗਰੀ ਦੀ ਵਰਤੋਂ ਕਰਨ ਅਤੇ ਸਰਕਾਰੀ ਸੇਠ ਗੋਵਿੰਦ ਦਾਸ ਜ਼ਿਲ੍ਹਾ ਹਸਪਤਾਲ ਜਬਲਪੁਰ (ਪਹਿਲਾਂ ਵਿਕਟੋਰੀਆ ਹਸਪਤਾਲ ਵਜੋਂ ਜਾਣਿਆ ਜਾਂਦਾ ਸੀ) ਵਿੱਚ ਕੰਮ ਕਰਨ ਦਾ ਦੋਸ਼ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਅਦਾਲਤ ਦੇ ਹੁਕਮਾਂ ਦੇ ਆਧਾਰ ’ਤੇ ਦਰਜ ਕੀਤਾ ਗਿਆ ਸੀ ਅਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।

Advertisement

ਭਾਜਪਾ ਦੇ ਜਬਲਪੁਰ ਸ਼ਹਿਰ ਦੇ ਮੁਖੀ ਰਤਨੇਸ਼ ਸੋਨਕਰ ਨੇ ਕਿਹਾ ਕਿ ਮਾਮਲੇ ਦੀ ਅਧਿਕਾਰਤ ਪੁਸ਼ਟੀ ਮਿਲਣ ਤੋਂ ਬਾਅਦ ਪਾਰਟੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਵਸਥੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ, ‘‘ਮੈਂ ਨਿੱਜੀ ਤੌਰ 'ਤੇ ਮਾਮਲੇ ਦੇ ਪ੍ਰਮਾਣਿਕ ​​ਵੇਰਵੇ ਮੰਗੇ ਹਨ। ਭਾਜਪਾ ਅਜਿਹੀਆਂ ਚੀਜ਼ਾਂ ਨੂੰ ਬਰਦਾਸ਼ਤ ਨਹੀਂ ਕਰਦੀ...1001 ਪ੍ਰਤੀਸ਼ਤ ਕਾਰਵਾਈ ਕੀਤੀ ਜਾਵੇਗੀ।’’-ਪੀਟੀਆਈ

Advertisement