ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫ਼ਰਜ਼ੀ ਡਰੱਗ ਕੇਸ: ਐੱਸਆਈ ਸਣੇ ਚਾਰ ਪੁਲੀਸ ਮੁਲਾਜ਼ਮ ਗ੍ਰਿਫ਼ਤਾਰ

07:35 AM Aug 05, 2024 IST

ਜਲੰਧਰ (ਟਨਸ): ਕਪੂਰਥਲਾ ਪੁਲੀਸ ਨੇ ਪੰਜ ਸਾਲ ਪੁਰਾਣੇ ਫ਼ਰਜ਼ੀ ਡਰੱਗ ਕੇਸ ਦੇ ਮਾਮਲੇ ਵਿੱਚ ਸਬ-ਇੰਸਪੈਕਟਰ ਸਮੇਤ ਐੱਸਟੀਐੱਫ ਦੇ ਪੰਜ ਮੈਂਬਰਾਂ ਵਿੱਚੋਂ ਚਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ’ਤੇ 2019 ਵਿੱਚ ਕਪੂਰਥਲਾ ਸਿਟੀ ਥਾਣੇ ਵਿੱਚ ਕੁਲਦੀਪ ਸਿੰਘ ਉਰਫ਼ ਸੋਨੂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰਨ ਦਾ ਦੋਸ਼ ਸੀ। ਸੋਨੂ ਨੇ ਇਸ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਪਟੀਸ਼ਨ ਦਾਇਰ ਕੀਤੀ ਸੀ ਅਤੇ ਅਦਾਲਤ ਨੇ ਪਿਛਲੇ ਸਾਲ ਪੰਜ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦਾ ਆਦੇਸ਼ ਦਿੱਤਾ ਸੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸਬ-ਇੰਸਪੈਕਟਰ ਸਿਲਵੈਸਟਰ ਮਸੀਹ ਅਤੇ ਕਾਂਸਟੇਬਲ ਮੇਜਰ ਸਿੰਘ, ਗੁਰਵਿੰਦਰ ਸਿੰਘ ਅਤੇ ਸ਼ਾਮ ਮਸੀਹ ਦੱਸੀ ਗਈ ਹੈ।

Advertisement

Advertisement
Advertisement