ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਕਲੀ ਸ਼ਰਾਬ ਕਾਂਡ: ਪੀੜਤ ਵਿਅਕਤੀਆਂ ਨੂੰ ਠੀਕ ਹੋਣ ਮਗਰੋਂ ਹਸਪਾਤਲ ਤੋਂ ਛੁੱਟੀ

06:57 AM Mar 30, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 29 ਮਾਰਚ
ਨਕਲੀ ਸ਼ਰਾਬ ਪੀਣ ਨਾਲ ਬਿਮਾਰ ਹੋਏ ਸਾਰੇ ਹੀ 28 ਵਿਅਕਤੀਆਂ ਨੂੰ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ’ਚੋਂ ਛੁੱਟੀ ਮਿਲ ਗਈ ਹੈ । ਇਹ ਵਿਅਕਤੀ ਹੁਣ ਪੂਰੀ ਤਰ੍ਹਾਂ ਤੰਦਰੁਸਤ ਹੋਣ ਮਗਰੋਂ ਆਪੋ ਆਪਣੇ ਘਰਾਂ ਵਿੱਚ ਪਰਤ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਸਿਹਤ ਵਿਭਾਗ ਦੇ ਮਾਹਿਰ ਇਨ੍ਹਾਂ ਵਿਅਕਤੀਆਂ ਦੀ ਸਿਹਤ ਦੀ ਲਗਾਤਾਰ ਨਿਗਰਾਨੀ ਰੱਖਣਗੇ ਤਾਂ ਜੋ ਮੁੜ ਕਿਸੇ ਵੀ ਕਿਸਮ ਦੀ ਸਿਹਤ ਸਮੱਸਿਆ ਪੇਸ਼ ਨਾ ਆ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਦਿਨਾਂ ਵਿੱਚ ਨਕਲੀ ਸ਼ਰਾਬ ਕਾਰਨ ਪ੍ਰਭਾਵਿਤ ਪਿੰਡਾਂ ਦੇ ਨਾਲ ਨਾਲ ਹੋਰ ਨੇੜਲੇ ਇਲਾਕਿਆਂ ਵਿੱਚ ਪੂਰੀ ਮੁਸਤੈਦੀ ਰੱਖੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਇਸ ਸਬੰਧੀ ਕਿਸੇ ਵੀ ਕਿਸਮ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੁਲੀਸ ਵਿਭਾਗ ਅਤੇ ਐਕਸਾਈਜ਼ ਵਿਭਾਗਾਂ ਦੀਆਂ ਟੀਮਾਂ ਨੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਚੌਕਸੀ ਟੀਮਾਂ ਦਾ ਗਠਨ ਕੀਤਾ ਹੋਇਆ ਹੈ ਜੋ ਨਿਰੰਤਰ ਚੈਕਿੰਗ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੈ ਅਤੇ ਇਸ ਦੇ ਚਲਦਿਆਂ ਹਰ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖਣ ਲਈ ਵੱਡੀ ਗਿਣਤੀ ਵਿੱਚ ਫਲਾਇੰਗ ਸਕੂਐਡ ਕਾਰਜਸ਼ੀਲ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹ ਆਪਣੇ ਆਲੇ ਦੁਆਲੇ ਕਿਸੇ ਵੀ ਕਿਸਮ ਦੀ ਸ਼ੱਕੀ ਗਤੀਵਿਧੀ ਨੂੰ ਦੇਖਣ ਤਾਂ ਇਸ ਬਾਰੇ ਸੂਚਨਾ ਪੁਲੀਸ ਦੇ ਹੈਲਪਲਾਈਨ ਨੰਬਰ 112 ’ਤੇ ਜ਼ਰੂਰ ਸਾਂਝੀ ਕੀਤੀ ਜਾਵੇ।
ਜ਼ਿਕਰਯੋਗ ਹੈ ਕਿ ਨਕਲੀ ਸ਼ਰਾਬ ਪੀਣ ਕਾਰਨ ਜ਼ਿਲ੍ਹਾ ਸੰਗਰੂਰ ਦੇ ਸਬ ਡਿਵੀਜ਼ਨ ਦਿੜ੍ਹਬਾ ਦੇ ਪਿੰਡ ਗੁੱਜਰਾਂ, ਢੰਡੋਲੀ ਅਤੇ ਸਬ ਡਿਵੀਜ਼ਨ ਸੁਨਾਮ ਦੀ ਟਿੱਬੀ ਰਵਿਦਾਸਪੁਰਾ ਵਿੱਚ 21 ਵਿਅਕਤੀਆਂ ਦੀ ਮੌਤ ਹੋ ਗਈ ਸੀ ਜਦੋਂ ਕਿ ਕਰੀਬ ਤਿੰਨ ਦਰਜਨ ਤੋਂ ਵੱਧ ਵਿਅਕਤੀਆਂ ਦੀ ਸਿਹਤ ਵਿਗੜ ਗਈ ਸੀ। ਸੰਗਰੂਰ ਪੁਲੀਸ ਨੇ 2 ਮਾਸਟਰ ਮਾਈਂਡ ਸਮੇਤ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ।

Advertisement

Advertisement