ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੁਧਿਆਣਾ ’ਚੋਂ ਨਕਲੀ ਪੁਲੀਸ ਅਧਿਕਾਰੀ ਗ੍ਰਿਫ਼ਤਾਰ

07:55 AM Jun 27, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 26 ਜੂਨ
ਪੁਲੀਸ ਨੇ ਪੰਜਾਬ ਪੁਲੀਸ ਦੇ ਇੱਕ ਨਕਲੀ ਸਬ-ਇੰਸਪੈਕਟਰ ਨੂੰ ਕਾਬੂ ਕੀਤਾ ਹੈ ਜਿਸ ’ਤੇ ਲੋਕਾਂ ਨੂੰ ਪੁਲੀਸ ਦਾ ਡਰਾਵਾ ਦੇ ਕੇ ਉਨ੍ਹਾਂ ਤੋਂ ਮੋਟੀਆਂ ਰਕਮਾਂ ਵਸੂਲਣ ਦਾ ਦੋਸ਼ ਹੈ। ਇਸ ਸਬੰਧੀ ਥਾਣਾ ਜੋਧੇਵਾਲ ਦੇ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਸਬੰਧੀ ਵੰਜਲੀ ਹੋਟਲ ਦੇ ਬਾਹਰ ਮੇਨ ਜੀਟੀ ਰੋਡ ’ਤੇ ਮੌਜੂਦ ਸੀ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਅਨਮੋਲ ਸਿੱਧੂ ਵਾਸੀ ਛਾਉਣੀ ਮੁਹੱਲਾ ਆਪਣੇ-ਆਪ ਨੂੰ ਪੰਜਾਬ ਪੁਲੀਸ ਦਾ ਸਬ ਇੰਸਪੈਕਟਰ ਦੱਸਕੇ ਡਰਾਉਂਦਾ ਹੈ। ਉਸ ਪਾਸ ਪੰਜਾਬ ਪੁਲੀਸ ਦਾ ਜਾਅਲੀ ਤਿਆਰ ਕੀਤਾ ਸ਼ਨਾਖ਼ਤੀ ਕਾਰਡ ਵੀ ਹੈ। ਉਹ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਮੈਡੀਕਲ ਦੁਕਾਨਾਂ, ਗੈਸ ਸਿਲੰਡਰ ਭਰਨ ਵਾਲੀਆਂ ਦੁਕਾਨਾਂ ਅਤੇ ਲਾਟਰੀ ਸਟਾਲਾਂ ਦੇ ਮਾਲਕਾਂ ਨੂੰ ਪੁਲੀਸ ਦੇ ਨਾਮ ਦਾ ਡਰਾਵਾ ਦੇ ਕੇ ਉਨ੍ਹਾਂ ਪਾਸੋਂ ਮੋਟੀਆਂ ਰਕਮਾਂ ਹਾਸਲ ਕਰਦਾ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਚੈਕਿੰਗ ਦੌਰਾਨ ਉਸਨੂੰ ਇਨੋਵਾ ’ਤੇ ਆਉਂਦਿਆਂ ਕਾਬੂ ਕਰਕੇ ਉਹ ਪਾਸੋਂ ਉੱਕਤ ਕਾਰ, ਇੱਕ ਪੁਲੀਸ ਵਰਦੀ, ਜਾਅਲੀ ਸ਼ਨਾਖ਼ਤੀ ਕਾਰਡ ਅਤੇ ਇੱਕ ਮੋਬਾਈਲ ਬਰਾਮਦ ਕੀਤਾ ਹੈ।

Advertisement

Advertisement
Advertisement