ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝੂਠਾ ਕੇਸ: ਕਿਸਾਨਾਂ ਵੱਲੋਂ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਅੱਜ

09:44 AM Jul 11, 2024 IST
ਭੁੱਚੋ ਖੁਰਦ ਵਿੱਚ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਹਰਜਿੰਦਰ ਸਿੰਘ ਬੱਗੀ।

ਪਵਨ ਗੋਇਲ
ਭੁੱਚੋ ਮੰਡੀ, 10 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਕਿਸਾਨ ਆਗੂ ਮਨਜੀਤ ਸਿੰਘ ਘਰਾਚੋਂ ਅਤੇ ਜਗਤਾਰ ਸਿੰਘ ਲੱਡੀ ਖ਼ਿਲਾਫ਼ ਦਰਜ ਕੀਤੇ ਪੁਲੀਸ ਕੇਸਾਂ ਦੇ ਵਿਰੋਧ ਵਿੱਚ 11 ਜੁਲਾਈ ਤੋਂ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਸਿੰਘ ਅਰੋੜਾ, ਬਲਵੀਰ ਸਿੰਘ ਪਟਿਆਲਾ ਅਤੇ ਸੰਸਦ ਮੈਂਬਰ ਮੀਤ ਹੇਅਰ ਦੇ ਘਰਾਂ ਅੱਗੇ ਅਣਮਿੱਥੇ ਸਮੇਂ ਲਈ ਮੋਰਚੇ ਲਾਉਣ ਦਾ ਐਲਾਨ ਕੀਤਾ ਹੈ। ਇਸ ਦੀ ਤਿਆਰੀ ਵਜੋਂ ਜਥੇਬੰਦੀ ਦੇ ਜ਼ਿਲ੍ਹਾ ਬਠਿੰਡਾ ਦੇ ਆਗੂਆਂ ਨੇ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਦੀ ਪ੍ਰਧਾਨਗੀ ਹੇਠ ਭੁੱਚੋ ਖੁਰਦ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ। ਇਸ ਵਿੱਚ ਜ਼ਿਲ੍ਹਾ ਬਠਿੰਡਾ ਦੇ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ 11 ਜੁਲਾਈ ਤੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਅਣਮਿੱਥੇ ਸਮੇਂ ਲਈ ਲਗਾਏ ਜਾਣ ਵਾਲੇ ਮੋਰਚੇ ਲਈ ਟਰਾਲੀਆਂ, ਤੰਬੂਆਂ, ਲੰਗਰ ਅਤੇ ਲਗਾਤਾਰ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੂੰ ਲਿਆਉਣ ਲਈ ਵਾਹਨਾਂ ਦੇ ਪ੍ਰਬੰਧਾਂ ਦੀ ਵਿਉਂਤਬੰਦੀ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਮਨਜੀਤ ਘਰਾਚੋਂ ’ਤੇ ਥਾਣਾ ਸਦਰ (ਸੰਗਰੂਰ) ਦੇ ਐੱਸਐੱਚਓ ਵੱਲੋਂ ਸਰਕਾਰੀ ਸ਼ਹਿ ’ਤੇ ਕੇਸ ਨੂੰ ਗ਼ਲਤ ਰੰਗਤ ਦੇਣ ਅਤੇ ਜਗਤਾਰ ਲੱਡੀ ’ਤੇ ਝੂਠਾ ਕੇਸ ਦਰਜ ਕਰਨ ਵਿਰੁੱਧ ਸੰਘਰਸ਼ ਵਿੱਢਿਆ ਜਾਵੇਗਾ। ਇਸ ਵਿੱਚ ਮਨਜੀਤ ਸਿੰਘ ਘਰਾਚੋਂ ’ਤੇ ਲਾਏ ਐੱਸਸੀਐੱਸਟੀ ਐਕਟ ਹਟਾਉਣ ਅਤੇ ਜਗਤਾਰ ’ਤੇ ਦਰਜ ਕੀਤਾ ਝੂਠਾ ਕੇਸ ਰੱਦ ਕਰਵਾਉਣ ਦੀ ਮੰਗ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਆਗੂ ਸ਼ਾਮਲ ਸਨ।

Advertisement

Advertisement