ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਿਵਾਰਕ ਝਗੜਿਆਂ ਦਾ ਬੱਚਿਆਂ ’ਤੇ ਮਾੜਾ ਅਸਰ ਪੈਂਦੈ: ਜਸਟਿਸ ਬੱਤਰਾ

08:10 AM Sep 22, 2024 IST
ਮੁਕਤਸਰ ਵਿੱਚ ਵਕੀਲਾਂ ਦੇ ਚੈਂਬਰ ਦਾ ਨੀਂਹ ਪੱਥਰ ਰੱਖਦੇ ਹੋਏ ਜਸਟਿਸ ਮਨੀਸ਼ਾ ਬੱਤਰਾ।

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ
ਜ਼ਿਲ੍ਹਾ ਫੈਮਿਲੀ ਕੋਰਟ ਵਿੱਚ ਚੱਲ ਰਹੇ ਕੋਰਟ ਕੇਸਾਂ ਦਾ ਜਲਦੀ ਨਿਪਟਾਰਾ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਨਯੋਗ ਜਸਟਿਸ ਮਿਸ. ਮਨੀਸ਼ਾ ਬੱਤਰਾ ਨੇ ਜ਼ਿਲ੍ਹਾ ਕਚਹਿਰੀ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ। ਜ਼ਿਲ੍ਹਾ ਬਾਰ ਐਸੋਸਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਚੜੇਵਾਨ, ਸੈਕਟਰੀ ਅਸ਼ੀਸ਼ ਗਰਗ ਅਤੇ ਬਾਰ ਦੇ ਵਕੀਲ ਸਾਹਿਬਾਨ ਵੱਲੋਂ ਵੀ ਮਾਨਯੋਗ ਜਸਟਿਸ ਦਾ ਸਵਾਗਤ ਕੀਤਾ ਗਿਆ।
ਜਸਟਿਸ ਨੇ ਵੀਸੀ ਰੂਮ ਵਿੱਚ ਪ੍ਰਿੰਸੀਪਲ ਜੱਜ, ਫੈਮਿਲੀ ਕੋਰਟ ਵਿਚ ਚੱਲ ਰਹੇ ਪਰਿਵਾਰਕ ਝਗੜੇ ਵਾਲੀਆਂ ਦੋਨਾਂ ਧਿਰਾਂ ਸਮੇਤ ਬੱਚੇ ਵੀ ਸ਼ਾਮਲ ਸਨ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਮਨੁੱਖੀ ਰਿਸ਼ਤੇ ਜੋੜਨ ਵਾਸਤੇ ਡਾਕੂਮੈਂਟਰੀ ਫਿਲਮ ਦਿਖਾਈ ਗਈ। ਜਸਟਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਖਾਤਰ ਪਰਿਵਾਰ ਨੂੰ ਜੋੜਨ ਅਤੇ ਇਸ ਨਾਲ ਮਾਨਸਿਕ ਤੌਰ ’ਤੇ ਸ਼ਾਂਤੀ ਮਿਲਦੀ ਹੈ ਅਤੇ ਪਰਿਵਾਰ ਵਿਚ ਚੱਲ ਰਿਹਾ ਲੜਾਈ ਝਗੜਾ ਸਦਾ ਲਈ ਖ਼ਤਮ ਹੋ ਜਾਂਦਾ ਹੈ। ਉਨ੍ਹਾਂ ਆਖਿਆ ਕਿ ਪਰਿਵਾਰਕ ਝਗੜਿਆਂ ਦਾ ਬੱਚਿਆਂ ’ਤੇ ਮਾੜਾ ਅਸਰ ਪੈਂਦਾ ਹੈ। ਉਪਰੰਤ ਉਨ੍ਹਾਂ ਵਾਤਾਵਰਨ ਬਚਾਉਣ ਲਈ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਕੋਰਟ ਕੰਪਲੈਕਸ ਵਿੱਚ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੰਦਿਆਂ ਇਕ ਪੌਦਾ ਵੀ ਲਗਾਇਆ ਗਿਆ ਅਤੇ ਬਾਰ ਰੂਮ ਵਿਚ ਨਵੇਂ ਬਣ ਰਹੇ ਚੈਂਬਰਾਂ ਦਾ ਨੀਂਹ ਪੱਥਰ ਰਖਿਆ ਗਿਆ। ਜਾਣਕਾਰੀ ਅਨੁਸਾਰ ਇਸ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਮਨੁੱਖੀ ਰਿਸ਼ਤੇ ਜੋੜਨ ਵਾਸਤੇ ਤਿਆਰ ਕੀਤੀ ਡਾਕੂਮੈਂਟਰੀ ਦਿਖਾਈ ਜਿਸ ਇਹ ਦਰਸਾਇਆ ਗਿਆ ਸੀ ਕਿ ਮਨੁੱਖੀ ਰਿਸ਼ਤੇ ਤੋੜਨ ਨਾਲ ਬੱਚਿਆਂ ’ਤੇ ਬੁਰਾ ਪ੍ਰਭਾਵ ਪੈਂਦਾ ਹੈ ਅਤੇ ਪਰਿਵਾਰ ਕਚਹਿਰੀਆਂ ਵਿੱਚ ਖੁਆਰ ਹੁੰਦਾ ਰਹਿੰਦਾ ਹੈ।

Advertisement

Advertisement