ਸਕਾਲਰਜ਼ ਸਕੂਲ ਨੂੰ ਐੱਫਏਪੀ ਗੋਲਡਨ ਐਵਾਰਡ
07:11 AM Nov 27, 2024 IST
Advertisement
ਰਾਜਪੁਰਾ:
Advertisement
ਚੰਡੀਗੜ੍ਹ ਯੂਨੀਵਰਸਿਟੀ ਵਿੱਚ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਬੀਤੇ ਦਿਨੀਂ ਕਰਵਾਏ ਨੈਸ਼ਨਲ ਐਵਾਰਡ-2024 ਸਮਾਗਮ ਵਿੱਚ ਪੰਜਾਬ ਦੇ ਵੱਖ-ਵੱਖ ਸਕੂਲਾਂ ਦੇ 150 ਦੇ ਕਰੀਬ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਸਕਾਲਰਜ਼ ਪਬਲਿਕ ਸਕੂਲ ਰਾਜਪੁਰਾ ਦੇ ਪ੍ਰਿੰਸੀਪਲ ਭਾਰਤੀ ਨੂੰ ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਲਈ ‘ਐੱਫਏਪੀ ਗੋਲਡਨ ਐਵਾਰਡ’ ਦਿੱਤਾ ਗਿਆ। ਇਸ ਦੌਰਾਨ ਲੈਕਚਰਾਰ ਰਵਿੰਦਰ ਕੌਰ, ਲੈਕਚਰਾਰ ਮਮਤਾ ਸਿੰਦੂਰੀਆ, ਲੈਕਚਰਾਰ ਇੰਦਰਜੀਤ ਸਿੰਘ ਅਤੇ ਲੈਕਚਰਾਰ ਮਨਪ੍ਰੀਤ ਕੌਰ ਨੂੰ ਸਰਵੋਤਮ ਅਧਿਆਪਕ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਦਸਵੀਂ ਜਮਾਤ ਦੇ ਵਿਦਿਆਰਥੀ ਰਿਸ਼ਭ ਗੱਖੜ ਨੂੰ ਐੱਫ਼ਏਪੀ. ਸਟੇਟ ਚੈਂਪੀਅਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਸਕੂਲ ਦੇ ਚੇਅਰਮੈਨ ਟੀਐੱਲ ਜੋਸ਼ੀ ਅਤੇ ਸਕੂਲ ਦੇ ਡਾਇਰੈਕਟਰ ਸੁਦੇਸ਼ ਜੋਸ਼ੀ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement