ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਗਮ
06:40 AM Feb 08, 2024 IST
ਧਾਰੀਵਾਲ: ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਵਿੱਚ ਬਾਰ੍ਹਵੀਂ ਜਮਾਤ ਦਾ ਵਿਦਾਇਗੀ ਸਮਾਗਮ ਕਾਲਜ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ। ਸਮਾਗਮ ਦੌਰਾਨ ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ। ਕਾਲਜ ਦੇ ਬਾਰ੍ਹਵੀਂ ਜਮਾਤ ਦੇ ਹੁਸ਼ਿਆਰ ਅਤੇ ਅਨੁਸ਼ਾਸਨ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਬਾਰ੍ਹਵੀਂ ਦੇ ਹੋਣਹਾਰ ਵਿਦਿਆਰਥੀ ਜਸਨਪ੍ਰੀਤ ਕੌਰ, ਅਮਨਦੀਪ ਕੌਰ, ਨਵਰੋਜਦੀਪ ਕੌਰ, ਗੁਰਇਕਬਾਲ ਸਿੰਘ, ਪ੍ਰਭਜੀਤ ਸਿੰਘ ਅਤੇ ਜਸਰਾਜ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਸਮਾਗਮ ’ਚ ਬਾਬਾ ਅਜੈ ਸਿੰਘ ਖਾਲਸਾ ਪਬਲਿਕ ਸਕੂਲ ਗੁਰਦਾਸਨੰਗਲ ਦੇ ਪ੍ਰਿੰਸੀਪਲ ਸਰਬਜੀਤ ਕੌਰ ਅਤੇ ਅਧਿਆਪਕਾ ਹਰਮਿੰਦਰ ਕੌਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। -ਪੱਤਰ ਪ੍ਰੇਰਕ
Advertisement
Advertisement