ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬੀ ਮਹੀਨਾ-2024 ਦਾ ਵਿਦਾਇਗੀ ਸਮਾਰੋਹ ਅੱਜ

06:08 AM Nov 30, 2024 IST

ਪੱਤਰ ਪ੍ਰੇਰਕ
ਪਟਿਆਲਾ, 29 ਨਵੰਬਰ
ਭਾਸ਼ਾ ਵਿਭਾਗ ਪੰਜਾਬ ਵੱਲੋਂ ਮਨਾਏ ਗਏ ‘ਪੰਜਾਬੀ ਮਹੀਨਾ-2024’ ਦਾ ਵਿਦਾਇਗੀ ਸਮਾਰੋਹ 30 ਨਵੰਬਰ ਨੂੰ ਪਟਿਆਲਾ ਵਿਚ ਭਾਸ਼ਾ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਵਿਚ ਹੋ ਰਿਹਾ ਹੈ, ਇਸ ਸਮਾਗਮ ਦੇ ਮੁੱਖ ਮਹਿਮਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਹੋਣਗੇ। ਭਾਵੇਂ ਕਿ ਅੱਜ ਸ਼ਾਮ ਤੱਕ ਸਿੱਖਿਆ ਮੰਤਰੀ ਦੇ ਸਮਾਗਮ ਵਿਚ ਪੁੱਜਣ ਦੀ ਕੋਈ ਖ਼ਬਰ ਨਹੀਂ ਸੀ ਪਰ ਅਚਾਨਕ ਹੀ ਸਿੱਖਿਆ ਮੰਤਰੀ ਵੱਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਵਿਦਾਇਗੀ ਸਮਾਰੋਹ ਵਿਚ ਵਿਸ਼ੇਸ਼ ਮਹਿਮਾਨ ਡਾ. ਹਰਪਾਲ ਸਿੰਘ ਪੰਨੂਅਤੇ ਸਮਾਗਮ ਦੀ ਪ੍ਰਧਾਨਗੀ ਡਾ. ਸੁਰਜੀਤ ਸਿੰਘ ਭੱਟੀ ਕਰਨਗੇ। ਇਸ ਸਮਾਗਮ ਵਿਚ ਸਰਵੋਤਮ ਹਿੰਦੀ, ਉਰਦੂ ਤੇ ਸੰਸਕ੍ਰਿਤ ਦੀਆਂ ਸਾਹਿਤਕ ਪੁਸਤਕਾਂ ਦੇ ਲੇਖਕਾਂ ਨੂੰ ਪੁਰਸਕਾਰ ਪ੍ਰਦਾਨ ਕੀਤੇ ਜਾਣਗੇ। ਸੁਨੀਲ ਸਿੰਘ ਡੋਗਰਾ ਦੇ ਸਾਥੀ ਸੰਗੀਤਕ ਪੇਸ਼ਕਾਰੀਆਂ ਕਰਨਗੇ। ਇਹ ਜਾਣਕਾਰੀ ਭਾਸ਼ਾ ਵਿਭਾਗ ਦੇ ਡਿਪਟੀ ਡਾਇਰੈਕਟਰ ਸਤਨਾਮ ਸਿੰਘ ਨੇ ਦਿੱਤੀ ਹੈ।

Advertisement

Advertisement