ਜਗਦੀਪ ਕੌਰ ਗਰੇਵਾਲ ਨੂੰ ਸੇਵਾਮੁਕਤੀ ’ਤੇ ਵਿਦਾਇਗੀ ਪਾਰਟੀ
06:39 AM Aug 03, 2024 IST
ਮਸਤੂਆਣਾ ਸਾਹਿਬ: ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੇ ਅਰਥ-ਸਾਸ਼ਤਰ ਵਿਭਾਗ ਦੇ ਮੁਖੀ ਡਾ. ਜਗਦੀਪ ਕੌਰ ਗਰੇਵਾਲ ਨੂੰ ਸੇਵਾਮੁਕਤੀ ’ਤੇ ਕਾਲਜ ਮੈਨੇਜਮੈਂਟ, ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਮੈਂਬਰਾਂ ਵੱਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਉਨ੍ਹਾਂ ਨਾਲ ਉਨਾਂ ਦੇ ਮਾਤਾ ਜੋਗਿੰਦਰ ਕੌਰ, ਭਰਾ-ਭਰਜਾਈ ਅਤੇ ਹੋਰ ਰਿਸ਼ਤੇਦਾਰ ਹਾਜ਼ਰ ਸਨ। ਕਾਲਜ ਪ੍ਰਿੰਸੀਪਲ ਡਾ. ਅਮਨਦੀਪ ਕੌਰ ਵੱਲੋਂ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਗਿਆ। ਡਾ. ਜੋਗਿੰਦਰ ਸਿੰਘ ਨੇ ਜੀਵਨ ਬਾਰੇ ਜਾਣਕਾਰੀ ਦਿੱਤੀ। ਸਮਾਗਮ ਦੇ ਅੰਤ ਵਿੱਚ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਡਾ. ਗਰੇਵਾਲ ਨੂੰ ਸ਼ਾਨਦਾਰ ਸੇਵਾਵਾਂ ਲਈ ਵਧਾਈ ਦਿੱਤੀ। ਮੈਨੇਜਮੈਂਟ ਅਤੇ ਸਟਾਫ਼ ਵੱਲੋਂ ਡਾ. ਗਰੇਵਾਲ ਨੂੰ ਯਾਦਗਾਰੀ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। -ਪੱਤਰ ਪ੍ਰੇਰਕ
Advertisement
Advertisement
Advertisement