For the best experience, open
https://m.punjabitribuneonline.com
on your mobile browser.
Advertisement

ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ

08:29 AM Apr 26, 2024 IST
ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ
ਪ੍ਰਿੰਸੀਪਲ ਸੰਦੀਪ ਕੁਮਾਰ ਅਤੇ ਹੋਰਨਾਂ ਨਾਲ ਜੇਤੂ ਵਿਦਿਆਰਥੀ। -ਫੋਟੋ: ਵਰਮਾ
Advertisement

ਲੁਧਿਆਣਾ: ਸ੍ਰੀ ਆਤਮ ਵੱਲਭ ਜੈਨ ਕਾਲਜ ਵੱਲੋਂ ਆਖਰੀ ਸਾਲ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ‘ਰੁਖ਼ਸਤ-2024’ ਨਾਂ ਹੇਠ ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਅਤੇ ਪ੍ਰਬੰਧਕ ਕਮੇਟੀ ਨੇ ਸ਼ਮ੍ਹਾਂ ਰੌਸ਼ਨ ਕਰਕੇ ਸਮਾਗਮ ਦਾ ਉਦਘਾਟਨ ਕੀਤਾ। ਕਾਲਜ ਦੇ ਵਿਦਿਆਰਥੀਆਂ ਵੱਲੋਂ ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਅਤੇ ਹੋਰ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਵਿੱਚ ਸੱਭਿਆਚਾਰਕ ਪੇਸ਼ਕਾਰੀਆਂ ਖਿੱਚ ਦਾ ਕੇਂਦਰ ਰਹੀਆਂ। ਇਸ ਮੌਕੇ ਗੀਤਾਂਸ਼ੂ ਅਤੇ ਸ਼੍ਰਿਆ ਸੂਦ ਕ੍ਰਮਵਾਰ ਮਿਸਟਰ ਅਤੇ ਮਿਸ ਫੇਅਰਵੈੱਲ ਬਣੇ। ਇਸੇ ਤਰ੍ਹਾਂ ਗੀਤਾਂਸ਼ੀ ਨੇ ਮਿਸ ਚਾਰਮਿੰਗ ਅਤੇ ਸਸ਼ਾਂਕ ਨੇ ਮਿਸਟਰ ਹੈਂਡਸਮ ਦਾ ਖਿਤਾਬ ਆਪਣੇ ਨਾਮ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੋਮਲ ਕੁਮਾਰ ਜੈਨ, ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। -ਖੇਤਰੀ ਪ੍ਰਤੀਨਿਧ

Advertisement

Advertisement
Author Image

joginder kumar

View all posts

Advertisement
Advertisement
×